|
 ਬਾਬਾ ਛਿੰਦਾ ਜੀ(ਰਾਤ 10 ਵਜੇ ਤੋ 11 ਵਜੇ ਤਕ ) ਦਿਵਾਨ ਲਗਾਂਦੇ ਹੋਏ : "ਹਮ ਨਹੀ ਪੇਖ ਕੇ ਜੋਗੀ ਹਮਾਰਾ ਪੰਥ ਨਿਆਰਾ ਹੈ"
ਅੱਜ ਸ਼ਾਮ ਦੇ ਪ੍ਰੋਗ੍ਰਾਮਾ ਚ ਜੱਥੇਦਾਰ ਪਾੱਲਾ ਸਿੰਘ ਜੀ ਨੇ 6.30 ਤੋਂ 7 ਵਜੇ ਤੱਕ ; 7 ਵਜੇ ਤੋਂ 8.15 ਤੱਕ ਰਾਗੀ ਗੁਰਲਾਲ ਸਿੰਘ ਜੀ ਨੇ ਦਿਵਾਨ ਲਗਾਏ |
ਰਾਗੀ ਗੁਰਲਾਲ ਸਿੰਘ ਜੀ ਦੇ ਸਜਾਏ ਦਿਵਾਨ ਦੀ ਰੇਕੋਰਡਿੰਗ : ਓਸ ਤੋਂ ਬਾਦ ਕਵੀ ਸੱਮੇਲਨ 10 ਵਜੇ ਤਿੱਕਣ ਹੋਏਆ | ਕਵੀ ਸੱਮੇਲਨ ਚ ਹਿੱਸਾ ਲੈਂਦਿਆਂ ਹੋਏ ਕਵੀਆਂ ਦੀਆਂ ਤਸਵੀਰਾ :  
ਸੇਵਕ ਹਰਪਾਲ ਸਿੰਘ ਜੀ ਦੀ ਪੜ੍ਹੀ ਕਵਿਤਾ :
ਸੂਬਾ ਬਲਵਿੰਦਰ ਸਿੰਘ ਜੀ ਦੀ ਪੜ੍ਹੀ ਕਵਿਤਾ :


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਪਿਛਲੇ ਪੈਹਰ ਦੇ ਦਿਵਾਨ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | ਪਿਛਲੇ ਪੈਹਰ ਦੇ ਦਿਵਾਨ ਸ੍ਰੀ ਸਤਿਗੁਰੂ ਜੀ ਦੀ ਹਜੂਰੀ ਚ ਜੀ ਸਜਾਏ ਗਾਏ ਤੇ ਦਿਵਾਨ ਚ ਰਾਗੀ ਬਲਵੰਤ ਸਿੰਘ, ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਮੋਹਨ ਸਿੰਘ, ਰਾਗੀ ਸੁਖਦੇਵ ਸਿੰਘ, ਰਾਗੀ ਕਿਰਪਾਲ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਦਵਿੰਦਰ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇ :
"ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥ ਕਰੀਮਾਂ ਰਹੀਮਾਂ ਅਲਾਹ ਤੂ ਗਨਂੀ ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂੀ ॥੧॥ ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥ ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥"
ਤੇ
"ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥" (ਡਖਣੇ ਮਃ ੫ ॥)
ਤੇ
"ਮਾਘ ਬਤੀਤਿ ਭਏ ਰੁਤ ਫਾਗੁਨ ਆਇ ਗਈ ਸਭ ਖੇਲਤ ਹੋਰੀ ॥ ਗਾਵਤ ਗੀਤ ਬਜਾਵਤ ਤਾਲ ਕਹੈ ਮੁਖ ਤੇ ਭਰੂਆ ਮਿਲਿ ਜੋਰੀ ॥ ਡਾਰਤ ਹੈ ਅਲਿਤਾ ਬਨਿਤਾ ਛਟਕਾ ਸੰਗ ਮਾਰਤ ਬੈਸਨ ਥੋਰੀ ॥ ਖੋਲਤ ਸਯਾਮ ਧਮਾਰ ਅਨੂਪ ਮਹਾ ਮਿਲਿ ਸੁੰਦਰਿ ਸਾਂਵਲ ਗੋਰੀ ॥੨੨੫॥" (ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)
ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਬਲਵੰਤ ਸਿੰਘ, ਰਾਗੀ ਮੋਹਨ ਸਿੰਘ, ਰਾਗੀ ਸੁਖਦੇਵ ਸਿੰਘ, ਰਾਗੀ ਸ਼ਾਮ ਸਿੰਘ,ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਦਵਿੰਦਰ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ | ਏਹ 04.11 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ : "ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥ ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥ ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥ ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥ (ਬਿਲਾਵਲੁ ਮਹਲਾ ੫ ॥) ਤੇ
"ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥" (ਬਸੰਤੁ ਹਿੰਡੋਲ ਮਹਲਾ ੫ ॥) ਤੇ
"ਫਾਗਨ ਮੈ ਸਖੀ ਡਾਰ ਗੁਲਾਲ ਸਭੈ ਹਰਿ ਸਿਉ ਬਨ ਬੀਚ ਰਮੈ ॥ ਪਿਚਕਾਰਨ ਲੈ ਕਰਿ ਗਾਵਤਿ ਗੀਤ ਸਭੈ ਮਿਲਿ ਗ੍ਵਾਰਨ ਤਉਨ ਸਮੈ ॥ ਅਤਿ ਸੁੰਦਰ ਕੁੰਜ ਗਲੀਨ ਕੇ ਬੀਚ ਕਿਧੌ ਮਨ ਕੇ ਕਰਿ ਦੂਰ ਗਮੈ ॥ ਅਰੁ ਤਯਾਗ ਤਮੈ ਸਭ ਧਾਮਨ ਕੀ ਇਹ ਸੁੰਦਰਿ ਸਯਾਮ ਕੀ ਮਾਨ ਤਮੈ ॥੮੬੭॥ (ਸਵੈਯਾ ॥) ਮਾਘ ਬਤੀਤਿ ਭਏ ਰੁਤ ਫਾਗੁਨ ਆਇ ਗਈ ਸਭ ਖੇਲਤ ਹੋਰੀ ॥ ਗਾਵਤ ਗੀਤ ਬਜਾਵਤ ਤਾਲ ਕਹੈ ਮੁਖ ਤੇ ਭਰੂਆ ਮਿਲਿ ਜੋਰੀ ॥ ਡਾਰਤ ਹੈ ਅਲਿਤਾ ਬਨਿਤਾ ਛਟਕਾ ਸੰਗ ਮਾਰਤ ਬੈਸਨ ਥੋਰੀ ॥ ਖੋਲਤ ਸਯਾਮ ਧਮਾਰ ਅਨੂਪ ਮਹਾ ਮਿਲਿ ਸੁੰਦਰਿ ਸਾਂਵਲ ਗੋਰੀ ॥੨੨੫॥" (ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)
ਤੇ ਮੋਹਨ ਘਰਿ ਆਵਹੁ ਕਰਉ ਜੋਦਰੀਆ ॥......(ਸਾਰਗ ਮਹਲਾ ੫ ).. ਤੇ "ਬਾਜਤ ਬਸੰਤ ਅਰੁ ਭੈਰਵ ਹਿੰਡੋਲ ਰਾਗ ਬਾਜਤ ਹੈ ਲਲਤਾ ਕੇ ਸਾਥ ਹ੍ਵੈ ਧਨਾਸਰੀ ॥ ਮਾਲਵਾ ਕਲਯਾਨ ਅਰੁ ਮਾਲਕਉਸ ਮਾਰੂ ਰਾਗ ਬਨ ਮੈ ਬਜਾਵੈ ਕਾਨ ਮੰਗਲ ਨਿਭਾਸਰੀ ॥ ਸੁਰੀ ਅਰੁ ਆਸੁਰੀ ਅਉ ਪੰਨਗੀ ਜੇ ਹੁਤੀ ਤਹਾਂ ਧੁਨਕੇ ਸੁਨਤ ਪੈ ਨ ਰਹੀ ਸੁਧ ਜਾਸਰੀ ॥ ਕਹੈ ਇਉ ਦਾਸਰੀ ਸੁ ਐਸੀ ਬਾਜੀ ਬਾਸੁਰੀ ਸੁ ਮੇਰੇ ਜਾਨੇ ਯਾਮੈ ਸਭ ਰਾਗ ਕੋ ਨਿਵਾਸ ਰੀ ॥੩੩੨॥ ਕਰੁਨਾ ਨਿਧਾਨ ਬੇਦ ਕਹਤ ਬਖਾਨ ਯਾਕੀ ਬੀਚ ਤੀਨ ਲੋਕ ਫੈਲ ਰਹੀ ਹੈ ਸੁ ਬਾਸੁਰੀ ॥ ਦੇਵਨ ਕੀ ਕੰਨਿਆ ਤਾ ਕੀ ਸੁਨਿ ਧੁਨਿ ਸ੍ਰਉਨਨ ਮੈ ਧਾਈ ਧਾਈ ਆਵੈ ਤਜਿਕੈ ਸੁਰਗ ਬਾਸੁਰੀ ॥ ਹ੍ਵੈ ਕਰ ਪ੍ਰਸਿੰਨਯ ਰੂਪ ਰਾਗ ਕੌ ਨਿਹਾਰ ਕਹਿਯੋ ਰਚਿਯੋ ਹੈ ਬਿਧਾਤਾ ਇਹ ਰਾਗਨ ਕੋ ਬਾਸੁਰੀ ॥ ਰੀਝੇ ਸਭ ਗਨ ਉਡਗਨ ਭੇ ਮਗਨ ਜਬ ਬਨ ਉਪਬਨ ਮੈ ਬਜਾਈ ਕਾਨ੍ਹ ਬਾਸੁਰੀ ॥੩੩੩॥" (ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ) "ਕਰੁਨਾ ਨਿਧਾਨ ਬੇਦ ਕਹਤ ਬਖਾਨ ਯਾਕੀ ਬੀਚ ਤੀਨ ਲੋਕ ਫੈਲ ਰਹੀ ਹੈ ਸੁ ਬਾਸੁਰੀ ॥ ਦੇਵਨ ਕੀ ਕੰਨਿਆ ਤਾ ਕੀ ਸੁਨਿ ਧੁਨਿ ਸ੍ਰਉਨਨ ਮੈ ਧਾਈ ਧਾਈ ਆਵੈ ਤਜਿਕੈ ਸੁਰਗ ਬਾਸੁਰੀ ॥ ਹ੍ਵੈ ਕਰ ਪ੍ਰਸਿੰਨਯ ਰੂਪ ਰਾਗ ਕੌ ਨਿਹਾਰ ਕਹਿਯੋ ਰਚਿਯੋ ਹੈ ਬਿਧਾਤਾ ਇਹ ਰਾਗਨ ਕੋ ਬਾਸੁਰੀ ॥ ਰੀਝੇ ਸਭ ਗਨ ਉਡਗਨ ਭੇ ਮਗਨ ਜਬ ਬਨ ਉਪਬਨ ਮੈ ਬਜਾਈ ਕਾਨ੍ਹ ਬਾਸੁਰੀ ॥੩੩੩॥" (ਕਬਿਤ ॥)(ਚੌਬੀਸ ਅਉਤਾਰ)
ਤੇ
"ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥ ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥ ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥ ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥ ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ੍ਹ ਜਾਣਹੁ ਨਾਰੀ ॥ ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥ ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥ ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥" (ਬਸੰਤੁ ਮਹਲਾ ੧ ਹਿੰਡੋਲ ॥)
ਸਮਾਪਤੀ ਦੀ ਅਰਦਾਸ 07.22 ਤੇ ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ |
|