|
ਤ੍ਰਿਵੇਣੀ-ਪੁਰਬ : ਹੋਲਾ ਮੱਹਲਾ 2010 : LIVE VIDEO FROM SRI BHAINI SAHIB AVAILABLE ONLY ON THIS WEBSITE. HIS HOLINESS SRI SATGURU JI BLESSED THE SANGAT WITH HIS PAWAN PAVITTER DARSHAN DURING ASA DI VAAR TODAY IN THE MORNING AND ALSO DURING DIVAANS HELD LATER IN THE AFTERNOON . ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਪਿਛਲੇ ਪੈਹਰ ਦੇ ਦਿਵਾਨ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |  ਅੱਜ ਸ਼ਾਮ 7.30 ਵਜੇ "ਧੂੜੀ ਇਸ ਧਰਤੀ ਦੀ", ਸ. ਤਰਨਜੀਤ ਸਿੰਘ ਜੀ ਜਿਨ੍ਹਾ ਦੀ ਮੇਹਨਤ ਸਦਕਾ ਤਿਆਰ ਹੋਈ , ਏਹ ਡਾਕ੍ਯੂਮੇਂਟਰੀ ਫਿਲਮ ਦਾ ਸਾਰੀ ਸੰਗਤ ਨੂ ਪ੍ਰੀਵ੍ਯੂ ਦਿਖਾਯਾ ਗਿਯਾ | ਰਾਗੀ ਸ਼ਾਮ ਸਿੰਘ ਤੇ ਰਾਗੀ ਸਰਮੁਖ ਸਿੰਘ ਜੀ ਨੇ ਰਾਤ 9.30 ਤੋ 10.30 ਤਿੱਕਣ ਦਿਵਾਨ ਸਜਾਏ |  ਫੇਰ 10.30 ਤੋ 11 ਵਜੇ ਤਕ ਜਥ੍ਹੇਦਾਰ ਮੋਹਕਮ ਸਿੰਘ ਜੀ, ਤੇ 11 ਤੋ 11.30 ਜਥ੍ਹੇਦਾਰ ਮਨਜੀਤ ਸਿੰਘ ਜੀ (ਦਿੱਲੀ) ਨੇ ਦਿਵਾਨ ਲਗਾਇਆ | ਜਥ੍ਹੇਦਾਰ ਸੰਤ ਸਾਧ੍ਹਾ ਸਿੰਘ 11.30 ਤੋ 12 ਵਜੇ ਤੱਕ ਦਿਵਾਨ ਲਗਾਇਆ |  ਅੱਜ ਪਿਛ੍ਲੇ ਪੈਹਰ ਦੇ ਦੀਵਾਨ ਗ੍ਰੀਬ ਨਿਵਾਜ਼ ਸ੍ਰੀ ਸਤਿਗੁਰੂ ਜੀ ਦੀ ਹਜੂਰੀ ਚ ਸਜਾਏ ਗਾਏ : 
ਰਾਗੀਆਂ ਨੇ ਦੀਵਾਨ ਚ ਸ਼ਬਦ ਪੜ੍ਹੇ :
"ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥" (ਸਲੋਕ ਸੇਖ ਫਰੀਦ ਕੇ ) ਤੇ
"ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥" (ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ) ਪ੍ਰੋਗ੍ਰਾਮ ਚ ਵਖੋ-ਵੱਖ ਜੱਥੇਦਾਰ ਤੇ ਕਵੀਸ਼ਰ ਹਿੱਸਾ ਲੈਂਦੇ ਹੋਏ : 
ਅੱਜ ਦਿਨ੍ਹੇ 10 ਤੋਂ 10.30 ਤਿੱਕਣ ਦਿਵਾਨ ਜੱਥੇਦਾਰ ਦਲਬੀਰ ਸਿੰਘ ਦਸੂਹੇ ਵਾਲੇ, 10.30 ਤੋਂ 11 ਵਜੇ ਤੱਕ ਦਿਵਾਨ ਸੂਬਾ ਅਜੀਤ ਸਿੰਘ ਬਟਾਲੇ ਵਾਲਿਆਂ ਨੇ ਲਗਾਯਾ |
ਅੱਜ ਵਾਰਾ (ਢੋਲਕੀ ਤੇ ਛੈਨੇਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ ਓਨ੍ਹਾਂ ਦੇ ਜੱਥੇ ਨੇ ਰੱਲ ਕੇ ਲਗਾਯਾ |
ਏਹ 03:49 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰੇ ਚ ਸ਼ਬਦ ਪੜ੍ਹੇ :
"ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥ ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥ ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥ ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥" (ਸੋਰਠਿ ਮਹਲਾ ੫ ਘਰੁ ੨ ॥) ਤੇ
"ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥ ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥" (ਗਉੜੀ ਮਹਲਾ ੩ ॥) ਤੇ
"ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥ ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥ ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥" (ਰਾਗੁ ਬਿਹਾਗੜਾ ਮਹਲਾ ੯ ॥) ਤੇ
"ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥" (ਬਿਲਾਵਲੁ ॥ ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ) ਤੇ
"ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥ ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥ ਸ੍ਰੀ ਰਾਮ ਨਾਮਾ ਉਚਰੁ ਮਨਾ ॥ ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥ ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥ ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥ ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥ ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥ ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥ ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥ ੪॥੨॥੧੪॥" (ਗਉੜੀ ਚੇਤੀ ਮਹਲਾ ੧ ॥) ਤੇ
"ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥ ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥ ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥ ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥" (ਸਲੋਕੁ ਮਃ ੧ ॥)(ਮਾਰੂ ਵਾਰ) ਤੇ "ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥ ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥੧॥ ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥ ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥ " (ਗਉੜੀ ਕਬੀਰ ਜੀ ॥ )
ਤੇ
"ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣੁ ਮਲਿ ॥ ਪਹੀ ਨ ਵੰਞੈ ਬਿਰਥੜਾ ਜੋ ਘਰਿ ਆਵੈ ਚਲਿ ॥੨॥" (ਮਾਰੂ ਵਾਰ ਮਹਲਾ ੫ ਡਖਣੇ ਮਃ ੫ ) ਤੇ
"ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥ ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥ ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥" (ਸਲੋਕ ਮਹਲਾ ੪ ) ਤੇ
"ਲੱਖੀ ਜੰਗਲ ਖਾਲਸਾ ਦੀਦਾਰ ਆਏ ਲਗਾ ਤਬ ਉਚਾਰ ਹੋਇਆ ॥ ਲੱਖੀ ਜੰਗਲ ਖਾਲਸਾ ਆਇ ਦੀਦਾਰ ਕੀਤੋਨੇ ॥ ਸੁਣ ਕੈ ਸੱਦੁ ਮਾਹੀ ਦਾ ਮੇਰੀ ਪਾਣੀ ਘਾਹੁ ਮੁਤੋ ਨੇ ॥ ਕਿਸੇ ਨਾਲ ਨ ਰਲੀਆ ਕਾਈ ਕੋਈ ਸ਼ੌਕ ਪਯੋ ਨੇ ॥ ਗਇਆ ਫਿਰਾਕੁ ਮਿਲਿਆ ਮਿਤੁ ਮਾਹੀ ਤਾਹੀਂ ਸ਼ੁਕਰ ਕੀਤੋ ਨੇ ॥" (ਸਦ, ਦਸਮ ਪਾਤਿਸ਼ਾਹ)
ਤੇ
"ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥੫॥" (ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥ ) ਤੇ "ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥ ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥" (ਬਸੰਤੁ ਮਹਲਾ ੯ ॥) ਸਮਾਪਤੀ ਦੀ ਅਰਦਾਸ 7.45 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|