ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Sri Bhaini Sahib

“This is the venue of Guru Nanak Naam Leva Conference. A condition was placed before Satguru Pratap Singh Ji by few people that they will attend the conference only if they are allowed to perform Ardaas till 10th Master (Guru).

Satguru Pratap Singh Ji replied that those who want to do Ardaas even for one Master (Guru Nanak Dev Ji) are most welcome. With the blessings of Satguru Ji the conference was a great success and concluded with the consensus that we all, the followers of Guru Nanak Dev Ji and his successors are united. This was signed by all the attending delegates of the conference.”


 

 

03 03 2010

ਤ੍ਰਿਵੇਣੀ-ਪੁਰਬ : ਹੋਲਾ ਮੱਹਲਾ  2010 : LIVE VIDEO  FROM SRI BHAINI SAHIB  WAS TELECASTED  ONLY ON THIS WEBSITE.

 

HIS HOLINESS SRI SATGURU JI BLESSED THE SANGAT WITH HIS PAWAN PAVITTER DARSHAN DURING ASA DI VAAR TODAY IN THE MORNING

 

ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | 

  

 ਜਿਸ ਨੂੰ ਪਿਆਰ ਆਪ ਤੂੰ ਦੇਵੇਂ, ਕੌਣ ਉਦ੍ਹੇ ਤੋਂ ਖੋਹਵੇ ?

ਨਿੰਦਾ, ਚੁਗਲੀ, ਦਵੈਸ਼, ਈਰਖਾ, ਉਸਨੂੰ ਕੀਕਰ ਪੋਵ੍ਹੇ ?

ਦੁਹਾਂ ਧਿਰਾਂ ਦਾ ਵੇਖ ਤਮਾਸ਼ਾ, ਆਪਣਾ ਜੀ ਪਰਚਾਵੇਂ

ਵਾਹ ! ਉਇ ਮੇਰੇ ਮੌਜੀ ਠਾਕੁਰ, ਤੈਥੋਂ ਸਭ ਕੁਛ ਸੋਵ੍ਹੇ

                                                                                   (ਕਵੀ ਪ੍ਰੀਤਮ ਸਿੰਘ) 

 

 ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਮੋਹਨ ਸਿੰਘ, ਰਾਗੀ ਬਲਵੰਤ ਸਿੰਘ,ਰਾਗੀ ਸੁਖਦੇਵ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਕਿਰਪਾਲ ਸਿੰਘ, ਰਾਗੀ ਦਵਿੰਦਰ ਸਿੰਘ, ਰਾਗੀ ਹਰਵਿੰਦਰ ਸਿੰਘ, ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਵੀਰ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ, ਰਾਗੀ ਗਿਆਨ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |

http://beantpatshah.info/images/v3a.jpg

 

ਅੱਜ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ ਨੇ :

"ਸੁਖ ਰਾਜੇ ਹਰੀਚੰਦ ਘਰ ਨਾਰ ਸੁ ਤਾਰਾ ਲੋਚਨ ਰਾਣੀ॥ (10-6-1)
ਸਾਧ ਸੰਗਤਿ ਮਿਲ ਗਾਂਵਸੇ ਰਾਤੀਂ ਜਾਇ ਸੁਣੈ ਗੁਰਬਾਣੀ॥ (10-6-2)
ਪਿਛੋਂ ਰਾਜਾ ਜਾਗਿਆ ਅੱਧੀ ਰਾਤ ਨਿਖੰਡ ਵਿਹਾਣੀ॥ (10-6-3)
ਰਾਣੀ ਦਿਸ ਨ ਆਵਈ ਮਨ ਵਿਚ ਵਰਤ ਗਈ ਹੈਰਾਣੀ॥ (10-6-4)
ਹੋਰਤੁ ਰਾਤੀਂ ਉੱਠਕੈ ਚਲਿਆ ਪਿਛੈ ਤਰਲ ਜੁਆਣੀ॥ (10-6-5)
ਰਾਣੀ ਪਹੁਤੀ ਸੰਗਤੀਂ ਰਾਜੇ ਖੜੀ ਖੜਾਂਉ ਨੀਸਾਣੀ॥ (10-6-6)
ਸਾਧ ਸੰਗਤਿ ਆਰਾਧਿਆ ਜੋੜੀ ਜੁੜੀ ਖੜਾਉਂ ਪੁਰਾਣੀ॥ (10-6-7)
ਰਾਜੇ ਡਿਠਾ ਚਲਿਤ ਇਹ ਖੜਾਂਵ ਹੈ ਚੋਜ ਵਿਡਾਣੀ॥ (10-6-8)
ਸਾਧ ਸੰਗਤ ਵਿਟਹੁ ਕੁਰਬਾਣੀ ॥6॥ (10-6-9)"
(ਵਾਰ ੧੦, ਭਾਈ ਗੁਰਦਾਸ ਜੀ )

http://beantpatshah.info/images/v3d.jpg

ਤੇ

"ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ
ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥
ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥
ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥
ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥
ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥
ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੁੋ ॥
ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੁੋ ॥
ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੁੋ ॥੪॥"
(ਸਿਰੀਰਾਗੁ ਮਹਲਾ ੧ ਘਰੁ ੪ ॥)

ਤੇ

"ਜੀਅਹੁ ਮੈਲੇ ਬਾਹਰਹੁ ਨਿਰਮਲ ॥
ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ
ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ 
ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ 
ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥
(ਰਾਮਕਲੀ ਮਹਲਾ ੩ ਅਨੰਦੁ )

http://beantpatshah.info/images/v3b.jpg

 

 

ਤੇ

 

"ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ
ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥
ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥
ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥
ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥
ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥
ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥
ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥
ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥"
(ਸਿਰੀਰਾਗੁ ਮਹਲਾ ੧ ਘਰੁ ੩ ॥ )


ਤੇ


"ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥
ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥
ਸੋ ਮੰਗਾ ਦਾਨੁ ਗਸਾਈਆ ਜਿਤੁ ਭੁਖ ਲਹਿ ਜਾਵੈ ॥
ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥
ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥
ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ
ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥
ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥੯॥"
(ਮਾਰੂ ਵਾਰ ਮਹਲਾ ੫ ਡਖਣੇ ਮਃ ੫)

ਤੇ


"ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥
ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ  ॥੧॥
ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥
ਆਜੁ ਹਮਾਰੈ ਬਨੇ ਫਾਗ ॥  ਪ੍ਰਭ ਸੰਗੀ ਮਿਲਿ ਖੇਲਨ ਲਾਗ ॥
ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥
ਮਨੁ ਤਨੁ  ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥
ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥
ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥
ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥"
(ਬਸੰਤੁ ਮਹਲਾ ੫ ॥

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 12 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ |

   

http://beantpatshah.info/images/v3c.jpg


ਬਾਦ ਚੋਂ 402 ਆਦਿ ਸ੍ਰੀ ਗ੍ਰੰਥ ਸਾਹਿਬ ਜੀ ਤੇ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੇ ਵੀ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

 

ਫੇਰ ਰਾਗੀਆਂ ਨੇ ਸ਼ਬਦ ਪੜੇਆ: 

"ਮੈ ਬਉਰੀ ਮੇਰਾ ਰਾਮੁ ਭਤਾਰੁ ॥ ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥੧॥
ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥
ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥੨॥
ਅਬ ਜੀਅ ਜਾਨਿ ਐਸੀ ਬਨਿ ਆਈ ॥ ਮਿਲਉ ਗੁਪਾਲ ਨੀਸਾਨੁ ਬਜਾਈ ॥੩॥
ਉਸਤਤਿ ਨਿੰਦਾ ਕਰੈ ਨਰੁ ਕੋਈ ॥ ਨਾਮੇ ਸ੍ਰੀਰੰਗੁ ਭੇਟਲ ਸੋਈ ॥੪॥੪॥"
(ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧)

ਫੇਰ ਰਾਗੀਆਂ ਨੇ ਆਨੰਦ ਪੜੇਆ|

ਸਮਾਪਤੀ ਦੀ ਅਰਦਾਸ 8.43 ਤੇ ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ |