ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Sri Bhaini Sahib

“This is the venue of Guru Nanak Naam Leva Conference. A condition was placed before Satguru Pratap Singh Ji by few people that they will attend the conference only if they are allowed to perform Ardaas till 10th Master (Guru).

Satguru Pratap Singh Ji replied that those who want to do Ardaas even for one Master (Guru Nanak Dev Ji) are most welcome. With the blessings of Satguru Ji the conference was a great success and concluded with the consensus that we all, the followers of Guru Nanak Dev Ji and his successors are united. This was signed by all the attending delegates of the conference.”


 

 

07 03 2010

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:-


Sunrise : 06:47 AM

Sunset  : 06:29 PM

 

ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | 

 

ਅੱਜ ਪਿਛਲੇ ਪੈਹਰ ਦੇ ਦੀਵਾਨ ਚ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸੁਖਦੇਵ ਸਿੰਘ, ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਉਦਯ ਸਿੰਘ, ਰਾਗੀ ਜਸਪਾਲ ਸਿੰਘ, ਰਾਗੀ ਸਤਿਪਲ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ :



"ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥
ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥੧॥
ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥
ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥
ਗੁਰ ਊਪਰਿ ਸਦਾ ਕੁਰਬਾਨੁ ॥੨॥ ਗੁਰ ਕਾ ਦਰਸਨੁ ਦੇਖਿ ਨਿਹਾਲ ॥
ਗੁਰ ਕੇ ਸੇਵਕ ਕੀ ਪੂਰਨ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥
ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥ ਗੁਰ ਕੀ ਮਹਿਮਾ ਕਥਨੁ ਨ ਜਾਇ ॥
ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥
ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥"
(ਗੋਂਡ ਮਹਲਾ ੫ ॥ ) 

 


ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ, ਰਾਗੀ ਹਰਪ੍ਰੀਤ ਸਿੰਘ ਸੋਨੂ ਤੇ ਰਾਗੀ ਉਦਯ ਸਿੰਘ ਨੇ ਰੱਲ ਕੇ ਕੀਤਾ |

ਏਹ 04:43 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :



"ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥
ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥
ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥
ਅਨਿਕ ਜਤਨ ਕਰਿ  ਰਾਖੀਐ ਫਿਰਿ ਫਿਰਿ ਲਪਟਾਈ ॥੨॥
ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥
ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥
ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥
ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥"
(ਬਿਲਾਵਲੁ ॥)

 

ਤੇ

"ਨਮਸਕਾਰ ਤਾ ਕਉ ਲਖ ਬਾਰ ॥ ਇਹੁ ਦੀਜੈ ਤਾ ਕਉ ਵਾਰਿ ॥
ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥੧॥
ਐਸੋ ਹੀਰਾ ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥
ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥
ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥੨॥
ਖਿਨ ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥
ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥
ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥
ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥"
(ਭੈਰਉ ਮਹਲਾ ੫ ॥)

 

ਤੇ

 

"ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥
ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥
ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥
ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥"
                                                         (ਗਉੜੀ ਮਹਲਾ ੫)
 

 

ਤੇ



"ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ
ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥
ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥
ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥
ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥"
(ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥)

 

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 3 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ |

 

ਸਮਾਪਤੀ ਦੀ ਅਰਦਾਸ 07:12 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |