|
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 51 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:  Sunrise : 06:40 AM Sunset : 06:33PM ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਪਿਛਲੇ ਪੈਹਰ ਦੇ ਦਿਵਾਨ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | HIS HOLINESS SRI SATGURU JI BLESSED THE SANGAT WITH HIS PAWAN PAVITTER DARSHAN DURING DIVAAN HELD IN THE AFTERNOON ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇਆ:
"ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥ ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ ਤੁਮ ਤੀਰਥ ਤਉ ਹਮ ਜਾਤੀ ॥੨॥ ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥ ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥ ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥" (ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ) 658-17 ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਦਵਿੰਦਰ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ, ਰਾਗੀ ਜਸਪਾਲ ਸਿੰਘ, ਰਾਗੀ ਗਿਆਨ ਸਿੰਘ, ਤੇ ਰਾਗੀ ਹਰਪਾਲ ਸਿੰਘ ਨੇ ਰੱਲ ਕੇ ਕੀਤਾ |
ਏਹ 04:45 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥ ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥ ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥" (ਮਲਾਰ ਮਹਲਾ ੫ ॥ ) 1273-1 ਤੇ
"ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥ ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥ ਇਕ ਆਪੀਨ੍ਹ੍ਹੈ ਪਤਲੀ ਸਹ ਕੇਰੇ ਬੋਲਾ ॥ ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥ ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥" (ਸੂਹੀ ਲਲਿਤ ॥) 794-16 ਤੇ "ਕਾਹੇ ਰੇ ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥ ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥ ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥ ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥" (ਧਨਾਸਰੀ ਮਹਲਾ ੯ ॥) 684-14
ਤੇ
"ਸਤਿਗੁਰ ਬਚਨ ਤੁਮ੍ਹ੍ਹਾਰੇ ॥ ਨਿਰਗੁਣ ਨਿਸਤਾਰੇ ॥੧॥ ਰਹਾਉ ॥ ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥ ਜਨਮ ਭਵੰਤੇ ਨਰਕਿ ਪੜੰਤੇ ਤਿਨ੍ਹ੍ਹ ਕੇ ਕੁਲ ਉਧਾਰੇ ॥੨॥ ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥ ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥" (ਆਸਾ ਮਹਲਾ ੫ ॥) ਤੇ
"ਓਹਾ ਪ੍ਰੇਮ ਪਿਰੀ ॥੧॥ ਰਹਾਉ ॥ ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥ ਰਾਜ ਨ ਭਾਗ ਨ ਹੁਕਮ ਨ ਸਾਦਨ ॥ ਕਿਛੁ ਕਿਛੁ ਨ ਚਾਹੀ ॥੨॥ ਚਰਨਨ ਸਰਨਨ ਸੰਤਨ ਬੰਦਨ ॥ ਸੁਖੋ ਸੁਖੁ ਪਾਹੀ ॥ ਨਾਨਕ ਤਪਤਿ ਹਰੀ ॥ ਮਿਲੇ ਪ੍ਰੇਮ ਪਿਰੀ ॥੩॥੩॥੧੪੩॥" (ਆਸਾ ਮਹਲਾ ੫ ਤਿਪਦੇ ॥) ਤੇ
"ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥ ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥ ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥ ਬਸਤੋ ਹੋਇ ਹੋਇ ਸ ਊਜਰੁ ਊਜਰੁ ਹੋਇ ਸੁ ਬਸੈ ॥੧॥ ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥ ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥ ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥ ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥" (ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥ ) ਸਮਾਪਤੀ ਦੀ ਅਰਦਾਸ 06:33 ਤੇ ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ |
|