|
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:- 
Sunrise : 07:09 AM Sunset : 06:13 PM ਅੱਜ ਦੋਪੈਹਰ ਨੂੰ ਨਿੱਤਨੇਮ ਚ ਹੀ ਕੀਤੇ ਹੋਏ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ 9 ਸਧਾਰਨ ਪਾਠਾਂ ਦੇ ਭੋਗ ਵੀ ਪਾਏ ਗਹੇ | ਫੇਰ ਬਾਦ ਚ ਸਜੇ ਦਿਵਾਨ ਚ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਵੀਰ ਸਿੰਘ, ਰਾਗੀ ਗੁਰਲਾਲ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ :
"ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥ ਤੇਰੈ ਕਾਜਿ ਨ ਬਿਖੈ ਜੰਜਾਲੁ ॥ ਇਸਟ ਮੀਤ ਜਾਣੁ ਸਭ ਛਲੈ ॥ ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥੧॥ ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥ ਹਰਿ ਸਿਮਰਤ ਜਮੁ ਕਛੁ ਨ ਕਹੈ ॥੧॥ ਰਹਾਉ ॥ ਬਿਨੁ ਹਰਿ ਸਗਲ ਨਿਰਾਰਥ ਕਾਮ ॥ ਸੁਇਨਾ ਰੁਪਾ ਮਾਟੀ ਦਾਮ ॥ ਗੁਰ ਕਾ ਸਬਦੁ ਜਾਪਿ ਮਨ ਸੁਖਾ ॥ ਈਹਾ ਊਹਾ ਤੇਰੋ ਊਜਲ ਮੁਖਾ ॥੨॥ ਕਰਿ ਕਰਿ ਥਾਕੇ ਵਡੇ ਵਡੇਰੇ ॥ ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥ ਹਰਿ ਹਰਿ ਨਾਮੁ ਜਪੈ ਜਨੁ ਕੋਇ ॥ ਤਾ ਕੀ ਆਸਾ ਪੂਰਨ ਹੋਇ ॥੩॥ ਹਰਿ ਭਗਤਨ ਕੋ ਨਾਮੁ ਅਧਾਰੁ ॥ ਸੰਤੀ ਜੀਤਾ ਜਨਮੁ ਅਪਾਰੁ ॥ ਹਰਿ ਸੰਤੁ ਕਰੇ ਸੋਈ ਪਰਵਾਣੁ ॥ ਨਾਨਕ ਦਾਸੁ ਤਾ ਕੈ ਕੁਰਬਾਣੁ ॥੪॥੧੧॥੨੨॥" (ਰਾਮਕਲੀ ਮਹਲਾ ੫ ॥)
ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ,ਰਾਗੀ ਵੀਰ ਸਿੰਘ ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਗੁਰਲਾਲ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |
ਏਹ 04:49 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥" (ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ)
ਤੇ
"ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥ ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥ ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥ ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥ ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥ ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥ ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥੨॥੩॥" (ਜੈਜਾਵੰਤੀ ਮਹਲਾ ੯ ॥)
ਤੇ
"ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥ ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ ਤੁਮ ਤੀਰਥ ਤਉ ਹਮ ਜਾਤੀ ॥੨॥ ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥ ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥ ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥" (ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ) ਤੇ
"ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥ ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥ ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥ ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥ ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ ਸਭਨੀ ਥਾਈ ॥੨॥ ਸਤਿਗੁਰੁ ਮੇਰਾ ਤਾਣੁ ਨਿਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥ ਸਤਿਗੁਰ ਕੈ ਹਉ ਸਦ ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥ ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥" (ਭੈਰਉ ਮਹਲਾ ੫ ॥) ਤੇ
"ਮਾਈ ਮੈ ਧਨੁ ਪਾਇਓ ਹਰਿ ਨਾਮੁ ॥ ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥ ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥ ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥ ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥ ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥ ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥" (ਬਸੰਤੁ ਮਹਲਾ ੯ ॥)
ਸਮਾਪਤੀ ਦੀ ਅਰਦਾਸ 07:02 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|