|



His Holiness Sri Satguru Jagjit Singh Ji blessing the sangat with pawan pavittar darshan during afternoon session. Photographs dated: (13th March 2010). ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਦੋਪੈਹਰ ਦੇ ਨਿੱਤਨੇਮ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | HIS HOLINESS SRI SATGURU JI BLESSED THE SANGAT WITH HIS PAWAN PAVITTER DARSHAN DURING NAAM-SIMRAN HELD IN THE AFTERNOON ਏਹ ਰੇਕੌਰਡਿਂਗ ਪਿਛਲੇ ਕੱਲ 13-03-2010 ਦੀ ਸ਼ਾਮ ਨੂੰ (7.00 ਤੋਂ 8.00) ਸੰਤ ਕਮਾਲ ਸਿੰਘ ਜੀ ਦੀ ਕੀਤੀ ਹੋਈ ਕਥਾ ਦੀ ਹੈ : ਅੱਜ ਸੰਗ੍ਰਾਂਦ ਤੇ ਖਾਸ : ਪੁਰਾਣੀ ਰੇਕੋਰਡਿੰਗਾ ਚੋਂ :14-03-2009 ਨੂੰ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਬਲਵੰਤ ਸਿੰਘ ਤੇ ਹੋਰ ਰਾਗੀਆਂ ਨੇ ਪੜ੍ਹੇ : "ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥" (ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ )133-11 ਤੇ "ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥" (ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ) 1107-15 Sunrise : 06:38 AM Sunset : 06:34 PM ਅੱਜ ਪਿਛਲੇ ਪੈਹਰ ਦੇ ਦੀਵਾਨ ਚ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸੁਖਦੇਵ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਉਦਯ ਸਿੰਘ, ਰਾਗੀ ਗਿਆਨ ਸਿੰਘ , ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ :
"ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥ ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥ ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥ ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥ ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥ ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥ ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥ ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥" (ਸੂਹੀ ਮਹਲਾ ੫ ॥)749-12 ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਵੀਰ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ, ਰਾਗੀ ਹਰਪ੍ਰੀਤ ਸਿੰਘ ਸੋਨੂ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |
ਏਹ 04:35 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ : "ਨਮਸਕਾਰ ਤਾ ਕਉ ਲਖ ਬਾਰ ॥ ਇਹੁ ਦੀਜੈ ਤਾ ਕਉ ਵਾਰਿ ॥ ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥੧॥ ਐਸੋ ਹੀਰਾ ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥ ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥ ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥੨॥ ਖਿਨ ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥ ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥ ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥ ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥" (ਭੈਰਉ ਮਹਲਾ ੫ ॥) ਤੇ "ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥ ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥ ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥" (ਮਲਾਰ ਮਹਲਾ ੫ ॥ ) 1273-1 ਤੇ
"ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥ ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥ ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥ ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥ ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥ ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥" (ਆਸਾ ਸੇਖ ਫਰੀਦ ਜੀਉ ਕੀ ਬਾਣੀ ) 488-8 ਤੇ
"ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥" (ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ) 1107-15 ਤੇ
"ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥" (ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ )133-11 ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 2 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਕੀਤੇ ਹੋਏ 2 ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ | ਫੇਰ ਰਾਗੀਆਂ ਨੇ ਆਨੰਦ ਪੜ੍ਹੇਆ | ਸਮਾਪਤੀ ਦੀ ਅਰਦਾਸ 06:51 ਤੇ ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ |
|