|
Sunrise : 06:37 AM Sunset : 06:34 PM ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਬਲਵੰਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇਆ : "ਮਾਧਉ ਜਲ ਕੀ ਪਿਆਸ ਨ ਜਾਇ ॥ ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥ ਤੂੰ ਜਲਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥ ਤੂੰ ਪਿੰਜਰੁ ਹਉ ਸੂਅਟਾ ਤੋਰ ॥ ਜਮੁ ਮੰਜਾਰੁ ਕਹਾ ਕਰੈ ਮੋਰ ॥੨॥ ਤੂੰ ਤਰਵਰੁ ਹਉ ਪੰਖੀ ਆਹਿ ॥ ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥ ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥ ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥" (ਗਉੜੀ ਕਬੀਰ ਜੀ ॥) 323-17 ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਬਲਵੰਤ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ ਤੇ ਰਾਗੀ ਗੁਰਤੇਜ ਸਿੰਘ ਨੇ ਰੱਲ ਕੇ ਕੀਤਾ | ਏਹ 05:16 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ : "ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥ ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਤੂ ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥ ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥੩॥ ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥" (ਆਸਾ ਮਹਲਾ ੫ ॥ ) 389-1 ਤੇ
"ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥ ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥ ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥੧॥ ਰਹਾਉ ॥ ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥ ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥ ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥ ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥ ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥ ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥" (ਰਾਮਕਲੀ ਮਹਲਾ ੫ ॥) 882-16 ਤੇ
"ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥ ਦੇਵਨ ਕਉ ਏਕੈ ਭਗਵਾਨੁ ॥ ਜਿਸ ਕੈ ਦੀਐ ਰਹੈ ਅਘਾਇ ॥ ਬਹੁਰਿ ਨ ਤ੍ਰਿਸਨਾ ਲਾਗੈ ਆਇ ॥ ਮਾਰੈ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥ ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥ ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥ ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥ ਨਾਨਕ ਬਿਘਨੁ ਨ ਲਾਗੈ ਕੋਇ ॥੧॥" (ਅਸਟਪਦੀ ॥)(ਗਉੜੀ ਸੁਖਮਨੀ ਮਃ ੫ ॥ ) 281-3 ਸਮਾਪਤੀ ਦੀ ਅਰਦਾਸ 06:39 ਤੇ ਸੰਤੋਖ ਸਿੰਘ ਜੀ ਨੇ ਕੀਤੀ |
|