|
Sunrise : 06:35 AM Sunset : 06:36 PM EXCLUSIVE VIDEO DATED 28th DAY OF FEBRUARY, 2010 CONCLUDING DAY OF SACRED CEREMONY OF RECITAL OF ONE LAC TWENTY FIVE THOUSAND (SAVAA LAKH) PAATHS OF CHANDI DI VAAR WHICH WERE PERFORMED AT SRI BHAINI SAHIB.
04-04-2009 ਨੂੰ ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ ਦਾ ਪੜ੍ਹੇਆ ਸ਼ਬਦ :
"ਕਬਹੂੰ ਹਮ ਸੋ ਨਹੀ ਕਾਨ੍ਹ ਹਸੈ ਸਖੀ ਕਾ ਕਹੌ ਅੰਤਰ ਕੇ ਦੁਖ ਕੀ"
ਤੇ ਇਸ ਚ ਰਾਗੀਆਂ ਨਾਲ ਆਪ ਹੀ ਕਿਰਪਾ ਕਰ ਰਹੇ ਨੇ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ
ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਦਵਿੰਦਰ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਸਤਿਨਾਮ ਸਿੰਘ, ਰਾਗੀ ਬਘੇਲ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ :
"ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥" (ਜੈਤਸਰੀ ਮਹਲਾ ੫ ॥) 702-9 ਅੱਜ ਵਾਰਾ (ਢੋਲਕੀ ਤੇ ਛੈਨੇਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਸਤਿਨਾਮ ਸਿੰਘ, ਰਾਗੀ ਗੁਰਤੇਜ ਸਿੰਘ, ਰਾਗੀ ਗੁਰਚਰਨ ਸਿੰਘ ਚੰਨ, ਰਾਗੀ ਗੁਰਦੇਵ ਸਿੰਘ ਰਾਯਸਰ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਰਾਗੀ ਸੂਬਾ ਸੰਦੀਪ ਸਿੰਘ ਜੀ ਨੇ ਰੱਲ ਕੇ ਲਗਾਯਾ |
ਏਹ 04:42 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥ ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥੧॥ ਮੇਰੇ ਮਨ ਨਾਮੁ ਨਿਤ ਨਿਤ ਲੇਹ ॥ ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ ਦੇਹ ॥੧॥ ਰਹਾਉ ॥ ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥ ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਆਵਤ ਏਹ ॥੨॥੨॥੨੫॥" (ਮਾਰੂ ਮਹਲਾ ੫ ॥)
ਤੇ
"ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥ ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥" (ਸਲੋਕ ਸੇਖ ਫਰੀਦ ਕੇ ) 1380-10
ਤੇ
"ਕਬੀਰ ਸੂਖੁ ਨ ਏਂਹ ਜੁਗਿ ਕਰਹਿ ਜੁ ਬਹੁਤੈ ਮੀਤ ॥ ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥੨੧॥" (ਸਲੋਕ ਭਗਤ ਕਬੀਰ ਜੀਉ ਕੇ) 1365-11 ਤੇ "ਕਬਹੂੰ ਹਮ ਸੋ ਨਹੀ ਕਾਨ੍ਹ ਹਸੈ ਸਖੀ ਕਾ ਕਹੌ ਅੰਤਰ ਕੇ ਦੁਖ ਕੀ" (ਅਸਫੋਟਕ ਕਬਿਤ; ਪਾ. ੧੦) ਤੇ
"ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥ ਸਰਬ ਸਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥" (ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ) 692-18 ਸਮਾਪਤੀ ਦੀ ਅਰਦਾਸ 06:30 ਤੇ ਮਾਸਟਰ ਦਰਸ਼ਨ ਸਿੰਘ ਜੀ ਜੀ ਨੇ ਕੀਤੀ |
|