ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
| SERMON - HIS HOLINESS SATGURU JAGJIT SINGH JI | ||
|---|---|---|
|
| 19 02 2010 |
|
PROGRESS STATUS OF RECITAL OF PAATHS OF CHANDI DI VAAR
EXCLUSIVE PHOTOGRAPHS BEING RELEASED ONLY ON THIS WEBSITE OF THE MELA HELD ON 10TH DAY OF JANUARY, 2010 AT CALIFORNIA (U.S.A) IN THE MEMORY OF NAMDHARI MARTYRS.
Photographs provided by: Sant Balvant Singh and Sant Sudarshan Singh
ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਕਲ ਪਿਛਲੇ ਪੇਹਰ ਨੂੰ ਸਜੇ ਦਿਵਾਨ ਚ ਜਦੋਂ ਦਰਸ਼ਨ ਦਿੱਤੇ ਤਾਂ ਰਾਗੀ ਹਰਬੰਸ ਸਿੰਘ ਘੁੱਲਾ ਜੀ ਤੇ ਓਨ੍ਹਾਂ ਦਾ ਜੱਥਾ ਸ਼ਬਦ ਪੜ੍ਹ ਰਿਹਾ ਸੀ : "ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ ॥ " ਏਹ ਰੇਕੌਰਡਿਂਗ ਓਸੀ ਦੀ ਵੇ :
ਏਹ ਰੇਕੌਰਡਿਂਗ 15.02.2010 ਨੂੰ ਸੰਤ ਬਲਕਾਰ ਸਿੰਘ ਤੇ ਛੋਟੇ ਬੱਚਿਆਂ ਦੇ ਲਗਾਏ ਵਾਰੇ ਚੋਂ ਪੜ੍ਹੇ ਇਕ ਸ਼ਬਦ ਦੀ ਏ :
"ਸ੍ਵੇਤਤਾ ਭਿਭੂਤ ਅਰੁ ਮੇਖਲੀ ਨਮੇਖ ਸੰਦੀ ਅੰਜਨ ਦੀ ਸੇਲੀ ਦਾ ਸੁਭਾਉ ਸੁਭ ਭਾਖਣਾ ॥ ਭਗਵਾ ਸੁ ਭੇਸ ਸਾਡੇ ਨੈਣਾਂ ਦੀ ਲਲਾਈ ਸਈਯੋ ਯਾਰੜੇ ਦਾ ਧਿਆਨ ਏਹੋ ਕੰਦ ਮੂਲ ਚਾਖਣਾ ॥ ਰੋਦਨ ਦਾ ਮੱਜਨ ਪੁਤ੍ਰੀ ਪਤ੍ਰ ਗੀਤ ਗੀਤਾ ਦੇਖਣੇ ਦੀ ਭਿੱਛ ਦੁੱਖ਼ੁ ਧੂਆ ਆਗੈ ਰਾਖਣਾ ॥ ਊਧੋ ਏਨਾਂ ਗੋਪੀਆਂ ਦੇ ਅੱਖੀਆਂ ਦਾ ਜੋਗ ਸਾਰਾ ਨੰਦ ਦੇ ਕੁਮਾਰ ਨੂੰ ਜਰੂਰ ਜਾਇ ਆਖਣਾ ॥੪੨॥" (ਕਬਿਤ) (ਅਸਫੋਟਕ ਕਬਿਤ ਪਾਤਿਸ਼ਾਹੀ ੧੦)
ਏਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 7.30) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਕਮਾਲ ਸਿੰਘ ਜੀ ਦੀ 27.01.2010 ਨੂੰ ਕੀਤੀ ਹੋਈ, ਇਕ ਲੜੀਵਾਰ, ਕਥਾ ਦਾ ਤੀਜਾ ਹਿੱਸਾ ਹੈ |
Sunrise : 07:04 A.M. Sunset : 06:17 P.M.
ਅੱਜ ਪਿਛਲੇ ਪੈਹਰ ਦੇ ਦੀਵਾਨ ਚ ਰਾਗੀ ਈਸ਼ਰ ਸਿੰਘ, ਰਾਗੀ ਸ਼ਾਮ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ :
"ਰਾਖੁ ਸਦਾ ਪ੍ਰਭ ਅਪਨੈ ਸਾਥ ॥ ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥੧॥ ਰਹਾਉ ॥ ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥ ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥ ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥ ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥॥੨॥੬॥੧੨੨॥" (ਬਿਲਾਵਲੁ ਮਹਲਾ ੫ ॥)
ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਬਲਵੰਤ ਸਿੰਘ, ਰਾਗੀ ਈਸ਼ਰ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਸੁਰਿੰਦਰ ਸਿੰਘ ਛਿੰਦਾ, ਰਾਗੀ ਇਕਬਾਲ ਸਿੰਘ, ਰਾਗੀ ਮਨਜੀਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |
"ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥ (ਰਾਮਕਲੀ ਕੀ ਵਾਰ ਮਹਲਾ ੫)
ਤੇ
"ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥" (ਧਨਾਸਰੀ ਮਹਲਾ ੫ ॥)
ਤੇ
"ਸੁਣ ਪਰਤਾਪ ਕਬੀਰ ਦਾ ਦੂਜਾ ਸਿਖ ਹੋਆ ਸੈਣ ਨਾਈ॥
ਤੇ "ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥ ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲਂੀ ॥੧॥ ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥" (ਟੋਡੀ ਬਾਣੀ ਭਗਤਾਂ ਕੀ ) ਤੇ
"ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥ ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥ ਭੋਲਿਆ ਹਉਮੈ ਸੁਰਤਿ ਵਿਸਾਰਿ ॥ ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥ ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥ ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥ ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥ ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥" (ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ )
ਸਮਾਪਤੀ ਦੀ ਅਰਦਾਸ 06:58 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|
|||||||||||||||||||||||||||||||||||||||||||













