|




Photographs taken on 18th March 2010 Photographer: Suratpal Singh ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਬਲਵੰਤ ਸਿੰਘ, ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਹਰਪ੍ਰੀਤ ਇੰਸ਼ਗ ਸੋਨੂ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇਆ :
"ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥ ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥ ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥ ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥ ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥ ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥ ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥" (ਆਸਾ ॥)(ਆਸਾ ਸ੍ਰੀ ਕਬੀਰ ਜੀਉ ਕੇ ) ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ , ਰਾਗੀ ਹਰਵਿੰਦਰ ਸਿੰਘ ਤੇ ਰਾਗੀ ਪ੍ਰਭਜੋਤ ਸਿੰਘ ਨੇ ਰੱਲ ਕੇ ਕੀਤਾ |
ਏਹ 04:54 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥ ਸੰਤਹੁ ਇਹਾ ਬਤਾਵਹੁ ਕਾਰੀ ॥ ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ ॥ ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥ ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥ ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥ ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥" (ਸੋਰਠਿ ਮਹਲਾ ੫ ਪੰਚਪਦਾ ॥ ) 616-16 ਤੇ
"ਰੇ ਮਨ ਇਹ ਬਿਧਿ ਜੋਗੁ ਕਮਾਓ ॥ ਸਿੰਙੀ ਸਾਚ ਅਕਪਟ ਕੰਠਲਾ ਧਿਆਨ ਬਿਭੂਤ ਚੜਾਓ ॥੧॥ਰਹਾਉ॥ ਤਾਤੀ ਗਹੁ ਆਤਮ ਬਸਿ ਕਰ ਕੀ ਭਿੱਛਾ ਨਾਮ ਅਧਾਰੰ ॥ ਬਾਜੇ ਪਰਮ ਤਾਰ ਤਤੁ ਹਰਿ ਕੋ ਉਤਜੈ ਰਾਗ ਰਸਾਰ ॥੧॥ ਉਘਟੈ ਤਾਨ ਤਰੰਗ ਰੰਗ ਅਤਿ ਗਿਆਨ ਗੀਤ ਬੰਧਾਨੰ ॥ ਚਕਿ ਚਕਿ ਰਹੇ ਦੇਵ ਦਾਨਵ ਮੁਨਿ ਛਕਿ ਛਕਿ ਬ੍ਯੋਮ ਬਿਵਾਨੰ ॥੨॥ ਆਤਮ ਉਪਦੇਸ ਭੇਸੁ ਸੰਜਮ ਕੋ ਜਾਪ ਸੁ ਅਜੋਪਾ ਜਾਪੈ ॥ ਸਦਾ ਰਹੈ ਕੰਚਨ ਸੀ ਕਾਯਾ ਕਾਲ ਨ ਕਬਹੂੰ ਬ੍ਯਿਾਪੈ ॥੩॥੨॥" (ਰਾਮਕਲੀ ਪਾਤਿਸ਼ਾਹੀ ੧੦) (ਸ਼ਬਦ)(ਮੁਖ ਭਾਗ 8)(ਸ੍ਰੀ ਦਸਮ ਗ੍ਰੰਥ ਸਾਹਿਬ ਜੀ) 1344 ਤੇ
"ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥ ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥" (ਸਲੋਕ ਮ: ੫ ॥ ਗੌੜੀ ਗੁਰੂ ਅਰਜਨ ਦੇਵ) 319-9
ਸਮਾਪਤੀ ਦੀ ਅਰਦਾਸ 06:30 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|