ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

“ How much time in a day, we talk about Sadh Sangat? How much time in a day, we talk about Satsang? And how much time in a day, we devote for jealously & envy? We should calculate this, from morning till evening. When we will calculate, we will come to know.

When you do agriculture, you calculate the ratio of the quantity of seeds sown and the harvest reaped. You calculate your indebtedness or profits earned. Thus, you come to know at the end of the year, as to what you are doing.

In the same manner, you should also calculate, have you recited Japji Sahib and done your Nam Simran in whole day, from morning till evening or not. You should calculate this too.”

 

20 03 2010

 

 

Sunrise : 06:31 AM

Sunset  : 06:38 PM

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ, ਰਾਗੀ ਹਰਵਿੰਦਰ ਸਿੰਘ, ਰਾਗੀ ਈਸ਼ਰ ਸਿੰਘ, ਰਾਗੀ ਪ੍ਰਭਜੋਤ ਸਿੰਘ, ਰਾਗੀ ਗਿਆਨ ਸਿੰਘ, ਰਾਗੀ ਜਸਪਾਲ ਸਿੰਘ  ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇਆ:

"ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ
ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥
ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥
ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥
ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥"
(ਸਿਰੀਰਾਗੁ ਮਹਲਾ ੧ ਘਰੁ ੩ ॥) 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ, ਰਾਗੀ ਸ਼ਾਮ ਸਿੰਘ,  ਰਾਗੀ ਹਰਵਿੰਦਰ ਸਿੰਘ ਤੇ ਰਾਗੀ ਗਿਆਨ ਸਿੰਘ ਨੇ ਰੱਲ ਕੇ ਕੀਤਾ|


ਏਹ 04:22 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :


"ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥ ੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥"
(ਆਸਾ ਸ੍ਰੀ ਕਬੀਰ ਜੀਉ ਕੇ) 484-7

 

 

 

ਤੇ

"ਸਾਧੋ ਗੋਬਿੰਦ ਕੇ ਗੁਨ ਗਾਵਉ ॥
ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥
ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥
ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥੧॥
ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥
ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥੨॥੫॥"
(ਗਉੜੀ ਮਹਲਾ ੯ ॥) 219-15

 

ਤੇ

"ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥
ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥
ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥
ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥
ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥"
(ਧਨਾਸਰੀ ਮਹਲਾ ੫ ॥) 682-1

 

ਤੇ

"ਰਾਜਨ ਕਉਨੁ ਤੁਮਾਰੈ ਆਵੈ
ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥
ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥
ਤੁਮਰੋ ਦੂਧੁ ਬਿਦਰ ਕੋ ਪਾਨ੍ਹ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥
ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥
ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥"
(ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ) 1105-1

 

"ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥
ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥
ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ
ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥
ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥
ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥
(ਆਸਾ ਮਹਲਾ ੫ ਦੁਪਦੇ ॥ ) 404-5

 

ਸਮਾਪਤੀ ਦੀ ਅਰਦਾਸ 06:30 ਤੇ ਮਾਸਟਰ ਦਰਸ਼ਨ ਸਿੰਘ ਜੀ  ਨੇ ਕੀਤੀ |