ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
| SERMON - HIS HOLINESS SATGURU JAGJIT SINGH JI | ||
|---|---|---|
|
| 21 02 2010 |
|
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:
ਏਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਕਮਾਲ ਸਿੰਘ ਜੀ ਦੀ 04.02.2010 ਨੂੰ ਕੀਤੀ ਹੋਈ ਦੀ ਹੈ |
Sunrise : 07:02 A.M. Sunset : 06:19 P.M.
ਅੱਜ ਪਿਛਲੇ ਪੈਹਰ ਨੂੰ ਸਜਾਇ ਦਿਵਾਨ ਚ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸ਼ਾਮ ਸਿੰਘ, ਰਾਗੀ ਸਰਮੁਖ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ : "ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥" (ਤਿਲੰਗ ਮਃ ੧ ॥)
ਅੱਜ ਵਾਰਾ (ਢੋਲਕੀ ਤੇ ਛੈਨੇਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਤੇ ਓਨ੍ਹਾ ਦੇ ਜੱਥੇ ਨੇ ਰੱਲ ਕੇ ਲਗਾਯਾ |
"ਹੇ ਰਵਿ ਹੇ ਸਸਿ ਹੇ ਕਰੁਨਾਨਿਧ ਮੇਰੀ ਅਬੈ ਬਿਨਤੀ ਸੁਨਿ ਲੀਜੈ॥ ਅਉਰ ਨ ਮਾਂਗਤ ਹਉ ਤੁਮ ਤੇ ਕਛੁ ਚਾਹਤ ਹਉ ਵਿਤ ਮੈ ਸੋਈ ਕੀਜੈ॥ ਸਸਤ੍ਰਨ ਸਿਉ ਅਤਿ ਹੀ ਰਨ ਭੀਤਰ ਜੂਝ ਮਰੋ ਕਹਿ ਸਾਚ ਪਤੀਜੈ॥ ਸੰਤ ਸਹਾਇ ਸਦਾ ‘ਜਗ ਮਾਇ’ ਕ੍ਰਿਪਾ ਕਰ ਸਯਾਮ ਇਹੈ ਬਰੁ ਦੀਜੈ॥ 1900॥" (ਸਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)
"ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥ ਜਿੰਨ੍ਹ੍ਹਾ ਨੈਣ ਨਂੀਦ੍ਰਾਵਲੇ ਤਿੰਨ੍ਹ੍ਹਾ ਮਿਲਣੁ ਕੁਆਉ ॥੮੦॥" (ਸਲੋਕ ਸੇਖ ਫਰੀਦ ਕੇ )
"ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥ ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥" (ਸਲੋਕ ਮਹਲਾ ੯ )
ਤੇ "ਕਰੀ ਹੈ ਹਕੀਕਤ ਮਲੂਮ ਖੁਦ ਦੇਵੀ ਸੇਤੀ ਲੀਆ ਮਹਖਾਸੁਰ ਹਮਾਰਾ ਛੀਨ ਧਾਮ ਹੈ ॥ ਕੀਜੈ ਸੋਈ ਬਾਤ ਮਾਤ ਤੁਮ ਕਉ ਸੁਹਾਤ ਸਭ ਸੇਵਕ ਕਦੀਮ ਤਕ ਆਏ ਤੇਰੀ ਸਾਮ ਹੈ ॥ ਦੀਜੈ ਬਾਜ ਦੇਸ ਹਮੈ ਮੇਟੀਐ ਕਲੇਸ ਲੇਸ ਕੀਜੀਐ ਅਭੇਸ ਉਨੈ ਬਡੋ ਯਹ ਕਾਮ ਹੈ ॥ ਕੂਕਰ ਕੋ ਮਾਰਤ ਨ ਕੋਊ ਨਾਮ ਲੈ ਕੈ ਤਾਹਿ ਮਾਰਤ ਹੈ ਤਾ ਕੋ ਲੈ ਕੈ ਖਾਵੰਦ ਕੋ ਨਾਮ ਹੈ ॥੨੨॥" (ਰੇਖਤਾ ॥)(ਚੰਡੀ ਚਰਿਤ੍ਰ)
ਤੇ "ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥ ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥ ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥ ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥" (ਸਿਰੀਰਾਗੁ ਮਹਲਾ ੧ ਘਰੁ ੩ ॥)
ਤੇ
"ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥ ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥੧॥ ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ ॥੧॥ ਰਹਾਉ ॥ ਏਕੈ ਸ੍ਰਮੁ ਕਰਿ ਗਾਡੀ ਗਡਹੈ ॥ ਏਕਹਿ ਸੁਪਨੈ ਦਾਮੁ ਨ ਛਡਹੈ ॥ ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥੨॥ ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥ ਏਕ ਸੰਚੀ ਤਜਿ ਬਾਪ ਮਹਤਾਰੀ ॥ ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥੩॥ ਹੋਇ ਅਉਧੂਤ ਬੈਠੇ ਲਾਇ ਤਾਰੀ ॥ ਜੋਗੀ ਜਤੀ ਪੰਡਿਤ ਬੀਚਾਰੀ ॥ ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥੪॥ ਕਾਟੇ ਬੰਧਨ ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥ ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥੫॥੨॥੧੮॥" (ਮਾਰੂ ਮਹਲਾ ੫ ॥)
ਤੇ
"ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥ ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥ ਹੁਣਿ ਨਹੀ ਸੰਦੇਸਰੋ ਮਾਇਓ ॥ ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥ ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥ ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥ ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥ ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥ ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥ ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥" ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੂ ਮਿਲਾਇਓ ॥ ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥" (ਸੋਰਠਿ ਮਹਲਾ ੫ ॥)
ਤੇ
"ਮਨ ਰੇ ਕਹਾ ਭਇਓ ਤੈ ਬਉਰਾ ॥ ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥੧॥ ਰਹਾਉ ॥ ਜੋ ਤਨੁ ਤੈ ਅਪਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ ॥ ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ ॥੧॥ ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥ ਨਿਮਖ ਨ ਲੀਨ ਭਇਓ ਚਰਨਨ ਸਿਂਉ ਬਿਰਥਾ ਅਉਧ ਸਿਰਾਨੀ ॥੨॥ ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥ ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥੩॥੮॥" (ਗਉੜੀ ਮਹਲਾ ੯ ॥)
ਤੇ
"ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥ ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥" (ਬਸੰਤੁ ਮਹਲਾ ੯ ॥)
ਸਮਾਪਤੀ ਦੀ ਅਰਦਾਸ 07:08 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|








