|
Sunrise : 06:30 AM Sunset : 06:38 PM HIS HOLINESS SRI SATGURU JI BLESSED THE SANGAT WITH HIS PAWAN PAVITTER DARSHAN DURING DIVAANS HELD IN THE AFTERNOON . ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਪਿਛਲੇ ਪੈਹਰ ਦੇ ਦਿਵਾਨ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | ਅੱਜ ਪਿਛਲੇ ਪੈਹਰ ਦੇ ਦੀਵਾਨ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਪਾਵਨ ਪਵਿਤ੍ਰ ਹਜੂਰੀ ਚ ਸਜਾਏ ਗਏ ਤੇ ਦਿਵਾਨ ਚ ਰਾਗੀ ਬਲਵੰਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇਆ : "ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥੧॥ ਰੇ ਜਨ ਮਨੁ ਮਾਧਉ ਸਿਉ ਲਾਈਐ ॥ ਚਤੁਰਾਈ ਨ ਚਤੁਰਭੁਜੁ ਪਾਈਐ ॥ ਰਹਾਉ ॥ ਪਰਹਰੁ ਲੋਭੁ ਅਰੁ ਲੋਕਾਚਾਰੁ ॥ ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥ ਕਰਮ ਕਰਤ ਬਧੇ ਅਹੰਮੇਵ ॥ ਮਿਲਿ ਪਾਥਰ ਕੀ ਕਰਹੀ ਸੇਵ ॥੩॥ ਕਹੁ ਕਬੀਰ ਭਗਤਿ ਕਰਿ ਪਾਇਆ ॥ ਭੋਲੇ ਭਾਇ ਮਿਲੇ ਰਘੁਰਾਇਆ ॥੪॥੬॥" (ਗਉੜੀ ਕਬੀਰ ਜੀ ॥) 324-12 ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਈਸ਼ਰ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ ਤੇ ਰਾਗੀ ਗਿਆਨ ਸਿੰਘ ਨੇ ਰੱਲ ਕੇ ਕੀਤਾ |
ਏਹ 04:25 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ : "ਬਾਪਾਰਿ ਗੋਵਿੰਦ ਨਾਏ ॥ ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥ ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥ ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥ ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥ ਸਭ ਤਜੀ ਮਨੈ ਕੀ ਕਾਮ ਕਰਾ ॥ ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥ ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥ ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥ ੧੫੩॥" (ਆਸਾ ਮਹਲਾ ੫ ॥) 408-11 ਤੇ
"ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥ ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥ ਸਿਧ ਮਨੁਖ੍ਯ੍ਯ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥ ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥ ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥ ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥" (ਸਵਯੇ ਸ੍ਰੀ ਮੁਖਬਾਕ੍ ਮਹਲਾ ੫ ) 1388-11
ਤੇ
"ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥" (ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ) 764-8
ਤੇ
"ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥ ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥" (ਸਲੋਕ ਮਹਲਾ ੫) 1425-12
ਤੇ "ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥ ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥ ਮੇਰੇ ਮਨ ਏਕਸ ਸਿਉ ਚਿਤੁ ਲਾਇ ॥ ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥ ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥ ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥ ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥ ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥ ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥ ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥ ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥" (ਸ੍ਰੀਰਾਗੁ ਮਹਲਾ ੫ ॥) 44-4
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 4 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ |
ਬਾਦ ਚੋਂ ਆਨੰਦ ਕਾਰਜ ਵਾਲਿਆਂ ਵੱਲੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |
ਫੇਰ ਰਾਗੀਆਂ ਨੇ ਆਨੰਦ ਪੜੇਆ|
ਸਮਾਪਤੀ ਦੀ ਅਰਦਾਸ 06:42 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|