|




ਸੇਵਕ ਕੀ ਓੜਕ ਨਿਬਹੀ ਪ੍ਰੀਤਿ। ਤੇ "ਗੁਰਮੁਖ ਜਨਮ ਸਵਾਰ ਦਰਗਹ ਚਲਿਆ॥  
ਸੁਵਰਨ ਸਿੰਘ ਵਿਰਕ 
ਹਜੂਰੀ ਸੇਵਕ ਸੰਤ ਹਰਪਾਲ ਸਿੰਘ ਜੀ ਸ਼ਰਧਾ- ਸੁਮਨ ਭੇਂਟ ਕਰਦੇ ਹੋਏ :
With Divine blessings of His Holiness Sri Satguru Jagjit Singh Ji bhog of Sant Gurdev Singh Ji Mangat and Sant Labh Singh Ji was performed on 18th March 2010. Photographer: Suratpal Singh Sunrise : 06:28 AM Sunset : 06:39 PM ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਹਰਵਿੰਦਰ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇਆ :
"ਤੁਮ ਹੋ ਸਭ ਰਾਜਨ ਕੇ ਰਾਜਾ ॥ ਆਪੇ ਆਪੁ ਗਰੀਬ ਨਿਵਾਜਾ ॥ ਦਾਸ ਜਾਨ ਕਰਿ ਕ੍ਰਿਪਾ ਕਰਹੁ ਮੁਹਿ ॥ ਹਾਰ ਪਰਾ ਮੈ ਆਨ ਦ੍ਵਾਰ ਤੁਹਿ ॥੪੩੮॥" (ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ ) ਅੱਜ ਵਾਰਾ (ਢੋਲਕੀ ਤੇ ਛੈਨੇਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਸਤਿਨਾਮ ਸਿੰਘ, ਰਾਗੀ ਤੇਜਾ ਸਿੰਘ, ਰਾਗੀ ਸਾਧ੍ਹਾ ਸਿੰਘ ਨੇ ਰੱਲ ਕੇ ਲਗਾਯਾ |
ਏਹ 04:32 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ ॥ ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥ ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥ ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥ ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥ ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥ ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥ ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥ ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥" (ਸਿਰੀਰਾਗੁ ਮਹਲਾ ੧ ਘਰੁ ੩ ॥ )
ਤੇ
"ਪਿਛਲ ਰਾਤੀਂ ਜਾਗਣਾ ਨਾਮੁ ਦਾਨੁ ਇਸਨਾਨੁ ਦਿੜਾਏ॥ ਮਿਠਾ ਬੋਲਣੁ ਨਿਵ ਚਲਣੁ ਹਥਹੁ ਦੇ ਕੈ ਭਲਾ ਮਨਾਏ॥ ਥੋੜਾ ਸਵਣਾ ਖਾਵਣਾ ਥੋੜਾ ਬੋਲਨੁ ਗੁਰਮਤਿ ਪਾਏ॥ ਘਾਲਿ ਖਾਇ ਸੁਕ੍ਰਿਤੁ ਕਰੈ ਵਡਾ ਹੋਇ ਨ ਆਪੁ ਗਣਾਏ॥ ਸਾਧਸੰਗਤਿ ਮਿਲਿ ਗਾਂਵਦੇ ਰਾਤਿ ਦਿਹੈਂ ਨਿਤ ਚਲਿ ਚਲਿ ਜਾਏ॥ ਸਬਦ ਸੁਰਤਿ ਪਰਚਾ ਕਰੈ ਸਤਿਗੁਰੁ ਪਰਚੈ ਮਨੁ ਪਰਚਾਏ॥ ਆਸਾ ਵਿਚਿ ਨਿਰਾਸੁ ਵਲਾਏ ॥੧੫॥ "
(ਵਾਰ ਭਾਈ ਗੁਰਦਾਸ ਜੀ) 28-15 ਤੇ "ਏਕ ਨਾਥ ਸਭ ਜਗਤ ਮੈ ਬ੍ਯਾਪਿ ਰਹਿਯੋ ਸਭ ਦੇਸ ॥ ਸਭ ਜੋਨਿਨ ਮੈ ਰਵਿ ਰਹਿਯੋ ਊਚ ਨੀਚ ਕੇ ਭੇਸ ॥੪॥" (ਦੋਹਰਾ ॥) (ਸ੍ਰੀ ਦਸਮ ਗ੍ਰੰਥ ਸਾਹਿਬ) ਤੇ
"ਹੈ ਕੋਈ ਐਸਾ ਹਉਮੈ ਤੋਰੈ ॥ ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥ ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥ ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥ ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥ ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥" (ਗਉੜੀ ਮਹਲਾ ੫ ॥)
ਤੇ "ਸ੍ਵੇਤਤਾ ਭਿਭੂਤ ਅਰੁ ਮੇਖਲੀ ਨਮੇਖ ਸੰਦੀ ਅੰਜਨ ਦੀ ਸੇਲੀ ਦਾ ਸੁਭਾਉ ਸੁਭ ਭਾਖਣਾ ॥ ਭਗਵਾ ਸੁ ਭੇਸ ਸਾਡੇ ਨੈਣਾਂ ਦੀ ਲਲਾਈ ਸਈਯੋ ਯਾਰੜੇ ਦਾ ਧਿਆਨ ਏਹੋ ਕੰਦ ਮੂਲ ਚਾਖਣਾ ॥ ਰੋਦਨ ਦਾ ਮੱਜਨ ਪੁਤ੍ਰੀ ਪਤ੍ਰ ਗੀਤ ਗੀਤਾ ਦੇਖਣੇ ਦੀ ਭਿੱਛ ਦੁੱਖ਼ੁ ਧੂਆ ਆਗੈ ਰਾਖਣਾ ॥ ਊਧੋ ਏਨਾਂ ਗੋਪੀਆਂ ਦੇ ਅੱਖੀਆਂ ਦਾ ਜੋਗ ਸਾਰਾ ਨੰਦ ਦੇ ਕੁਮਾਰ ਨੂੰ ਜਰੂਰ ਜਾਇ ਆਖਣਾ ॥੪੨॥" (ਕਬਿਤ) (ਅਸਫੋਟਕ ਕਬਿਤ ਪਾਤਿਸ਼ਾਹੀ ੧੦) ਤੇ
"ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥ ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥੮੬॥" (ਸਲੋਕ ਭਗਤ ਕਬੀਰ ਜੀਉ ਕੇ ) 1369-1
ਸਮਾਪਤੀ ਦੀ ਅਰਦਾਸ 06:25 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|