|
ਏਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਹਰਭਜਨ ਸਿੰਘ ਜੀ ਖੰਡੂਵਾਲ ਦੀ 23.02.2010 ਨੂੰ ਕੀਤੀ ਹੋਈ ਦੀ ਹੈ |
Sunrise : 06:59 A.M. Sunset : 06:21 P.M. ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਸਰਮੁਖ ਸਿੰਘ, ਰਾਗੀ ਗੁਰਲਾਲ ਸਿੰਘ, ਰਾਗੀ ਇਕਬਾਲ ਸਿੰਘ, ਰਾਗੀ ਕਰਮ ਸਿੰਘ ਤੇ ਰਾਗੀ ਪ੍ਰਭਜੋਤ ਸਿੰਘ ਨੇ ਰੱਲ ਕੇ ਸ਼ਬਦ ਪੜੇਆ :
"ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥" (ਸਾਰਗ ਛੰਤ ਮਹਲਾ ੫) ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ ਰਾਗੀ ਗੁਰਲਾਲ ਸਿੰਘ, ਰਾਗੀ ਈਸ਼ਰ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |
ਏਹ 04:48 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਸਨਕ ਸਨੰਦ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥ ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥ ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥ ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥ ਕਹੁ ਕਬੀਰ ਨਦਰਿ ਕਰੇ ਜੇ ਮਂੀਰਾ ॥ ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥" (ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ) ਤੇ
"ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥ ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥੧॥ ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥ ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥ ਪੁਰ ਸਲਾਤ ਕਾ ਪੰਥੁ ਦੁਹੇਲਾ ॥ ਸੰਗਿ ਨ ਸਾਥੀ ਗਵਨੁ ਇਕੇਲਾ ॥੨॥ ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤੁ ਪਿਆਸ ਜਬਾਬੁ ਨ ਪਾਇਆ ॥ ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥" (ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ)
ਤੇ
"ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥ ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥" (ਸਲੋਕ ਮ: ੫ ॥ ਗੌੜੀ ਗੁਰੂ ਅਰਜਨ ਦੇਵ)
ਤੇ
"ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥ ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥ ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥" (ਧਨਾਸਰੀ ਮਹਲਾ ੪ ॥)
ਤੇ "ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥" ( ਬਸੰਤੁ ਮਹਲਾ ੫ ) ਸਮਾਪਤੀ ਦੀ ਅਰਦਾਸ 06:48 ਤੇ ਸੰਤੋਖ ਸਿੰਘ ਜੀ ਨੇ ਕੀਤੀ |
|