|

Photograph provided by: Raagi Shaam Singh Sunrise : 06:26 AM Sunset : 06:40 PM ਅੱਜ ਪਿੱਛਲੇ ਪੈਹਰ ਦੇ ਕੀਰਤਨ ਚ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ ਤੇ ਰਾਗੀ ਪ੍ਰਭਜੋਤ ਸਿੰਘ ਨੇ ਰੱਲ ਕੇ ਸ਼ਬਦ ਪੜ੍ਹਿਆ:
"ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥ ਨਿੰਦਕਿ ਅਹਿਲਾ ਜਨਮੁ ਗਵਾਇਆ ॥ ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥ ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥ ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥ ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥ ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥" (ਆਸਾ ਮਹਲਾ ੫ ॥) ਿਹੀ ਸ਼ਬਦ ੇਨ੍ਹਾਂ ਹੀ ਰਾਗੀਆਂ ਦਾ 12.11.2009 ਨੂੰ ਪੜੇਆ ਹੋਏਆ ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ ਤੇ ਰਾਗੀ ਪ੍ਰਭਜੋਤ ਸਿੰਘ ਨੇ ਰੱਲ ਕੇ ਕੀਤਾ |
ਏਹ 04:51 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਰਮ ਰਾਮ ਰਾਮ ਰਾਮ ਜਾਪ ॥ ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ ॥੧॥ ਰਹਾਉ ॥ ਆਪੁ ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥੧॥ ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ ਪ੍ਰਭੁ ਮਾਈ ਬਾਪ ॥੨॥੧॥੧੪॥" (ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ) 1341-13
ਤੇ
"ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥ ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥ ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥ ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥ ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥ ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥ ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥" (ਆਸਾ ਬਾਣੀ ਭਗਤ ਧੰਨੇ ਜੀ ਕੀ) 488-2
ਤੇ
"ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥ ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥ ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥ ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥ ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥ ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥" (ਵਡਹੰਸੁ ਮਹਲਾ ੪ ॥) 561-4
ਤੇ
"ਮਾਈ ਮਾਇਆ ਛਲੁ ॥ ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥ ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥੧॥ ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥ ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥੨॥੭॥੨੬॥" (ਟੋਡੀ ਮਹਲਾ ੫ ॥) 717-5 ਸਮਾਪਤੀ ਦੀ ਅਰਦਾਸ 06.26 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|