ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

25 02 2010

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:

http://www.beantpatshah.info/images/30-05-2009-1.jpg

http://www.beantpatshah.info/images/30-05-2009-7.jpg

Sunrise : 06:58 A.M.

Sunset  : 06:22 P.M.

 

 

ਏਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਹਰਭਜਨ ਸਿੰਘ ਜੀ ਖੰਡੂਵਾਲ ਦੀ  24.02.2010 ਨੂੰ  ਕੀਤੀ ਹੋਈ ਦੀ  ਹੈ |  

 

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ  :



"ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥
ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥
ਸਾਵਲ ਸੁੰਦਰ ਰਾਮਈਆ ॥ ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥
ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥
ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥
ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥
ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥
ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥
ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥"
(ਗਉੜੀ ॥)

 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਈਸ਼ਰ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |


ਏਹ 5 ਵਜੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :



"ਹਰਿ ਜੂ ਰਾਖਿ ਲੇਹੁ ਪਤਿ ਮੇਰੀ
ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥
ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥
ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥
ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥
ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥
ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥
ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥"
(ਜੈਤਸਰੀ ਮਹਲਾ ੯ ॥)
 

ਤੇ


"ਐਸੋ ਸਹਾਈ ਹਰਿ ਕੋ ਨਾਮ ॥ ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥
ਬੂਡਤ ਕਉ ਜੈਸੇ ਬੇੜੀ ਮਿਲਤ ॥ ਬੂਝਤ ਦੀਪਕ ਮਿਲਤ ਤਿਲਤ ॥
ਜਲਤ ਅਗਨੀ ਮਿਲਤ ਨੀਰ ॥ ਜੈਸੇ ਬਾਰਿਕ ਮੁਖਹਿ ਖੀਰ ॥੧॥
ਜੈਸੇ ਰਣ ਮਹਿ ਸਖਾ ਭ੍ਰਾਤ ॥ ਜੈਸੇ ਭੂਖੇ ਭੋਜਨ ਮਾਤ ॥
ਜੈਸੇ ਕਿਰਖਹਿ ਬਰਸ ਮੇਘ ॥ ਜੈਸੇ ਪਾਲਨ ਸਰਨਿ ਸੇਂਘ ॥੨॥
ਗਰੁੜ ਮੁਖਿ ਨਹੀ ਸਰਪ ਤ੍ਰਾਸ ॥ ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥
ਜੈਸੋ ਆਂਡੋ ਹਿਰਦੇ ਮਾਹਿ ॥ ਜੈਸੋ ਦਾਨੋ ਚਕੀ ਦਰਾਹਿ ॥੩॥
ਬਹੁਤੁ ਓਪਮਾ ਥੋਰ ਕਹੀ ॥ ਹਰਿ ਅਗਮ ਅਗਮ ਅਗਾਧਿ ਤੁਹੀ ॥
ਊਚ ਮੂਚੌ ਬਹੁ ਅਪਾਰ ॥ ਸਿਮਰਤ ਨਾਨਕ ਤਰੇ ਸਾਰ ॥੪॥੩॥"
(ਮਾਲੀ ਗਉੜਾ ਮਹਲਾ ੫ ॥)

 

 

ਤੇ


"ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ
ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥
ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥
ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥ 
ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥ 
ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥ 
ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥ 
ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੁੋ ॥ 
ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੁੋ ॥ 
ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੁੋ ॥੪॥"
(ਸਿਰੀਰਾਗੁ ਮਹਲਾ ੧ ਘਰੁ ੪ ॥)

 

 

 

ਤੇ


"ਮਾਈ ਮੇਰੇ ਮਨ ਕੋ ਸੁਖੁ ॥
ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥
ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥
ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥
ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥
ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥"
(ਟੋਡੀ ਮਹਲਾ ੫ ॥)

 

ਤੇ


"ਗੰਗਾ ਕੈ ਸੰਗਿ ਸਲਿਤਾ ਬਿਗਰੀ ॥ ਸੋ ਸਲਿਤਾ ਗੰਗਾ ਹੋਇ ਨਿਬਰੀ ॥੧॥
ਬਿਗਰਿਓ ਕਬੀਰਾ ਰਾਮ ਦੁਹਾਈ ॥ ਸਾਚੁ ਭਇਓ ਅਨ ਕਤਹਿ ਨ ਜਾਈ ॥੧॥ ਰਹਾਉ ॥
ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥ ਸੋ ਤਰਵਰੁ ਚੰਦਨੁ ਹੋਇ ਨਿਬਰਿਓ ॥੨॥
ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥ ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥੩॥
ਸੰਤਨ ਸੰਗਿ ਕਬੀਰਾ ਬਿਗਰਿਓ ॥ ਸੋ ਕਬੀਰੁ ਰਾਮੈ ਹੋਇ ਨਿਬਰਿਓ ॥੪॥੫॥"
(ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧)

 

 

 

 

ਤੇ



"ਪੰਡਿਤ ਜਨ ਮਾਤੇ ਪੜ੍ਹ੍ਹਿ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ
ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥੧॥
ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥
ਜਾਗੈ ਸੁਕਦੇਉ ਅਰੁ ਅਕੂਰੁ ॥ ਹਣਵੰਤੁ ਜਾਗੈ ਧਰਿ ਲੰਕੂਰੁ ॥
ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥੨॥
ਜਾਗਤ ਸੋਵਤ ਬਹੁ ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥
ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮ ॥੩॥੨॥"
(ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ) 

 

ਸਮਾਪਤੀ ਦੀ ਅਰਦਾਸ 06:47 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |