|

ਸੱਚੇ ਪਾਤਿਸ਼ਾਹ ਗਰੀਬ ਨਿਵਾਜ਼ ਸ੍ਰੀ ਸਤਿਗੁਰੂ ਜੀ ਦੀ ਏਹ ਤਸਵੀਰ 15 11 2009 ਨੂੰ ਲਈ ਗਈ। Photo by: S. Surat Pal Singh Sunrise : 06:25 AM Sunset : 06:41 PM ਅੱਜ ਪਿਛਲੇ ਪੈਹਰ ਦੇ ਦੀਵਾਨ ਚ ਰਾਗੀ ਈਸ਼ਰ ਸਿੰਘ, ਰਾਗੀ ਇਕਬਾਲ ਸਿੰਘ, ਰਾਗੀ ਕਰਮ ਸਿੰਘ, ਰਾਗੀ ਸੰਤਾ ਸਿੰਘ ਤੇ ਰਾਗੀ ਪ੍ਰਭਜੋਤ ਸਿੰਘ ਨੇ ਰੱਲ ਕੇ ਸ਼ਬਦ ਪੜ੍ਹੇਆ:
"ਆਪਹਿ ਮੇਲਿ ਲਏ ॥ ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥ ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥ ਜਪਿ ਜਪਿ ਨਾਮੁ ਤੁਮ੍ਹ੍ਹਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥ ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥" (ਬਿਲਾਵਲੁ ਮਹਲਾ ੫ ॥) 829-15 ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ ਤੇ ਰਾਗੀ ਆਸਾ ਸਿੰਘ ਨੇ ਰੱਲ ਕੇ ਕੀਤਾ |
ਏਹ 04:44 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥ ਤੇਰੇ ਗੁਣ ਗਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥ ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥ ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥ ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥ ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥" (ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥)
ਤੇ
"ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥ ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥" (ਸਲੋਕ ਮਃ ੫ ॥)(ਰਾਗੁ ਗੂਜਰੀ ਵਾਰ ਮਹਲਾ ੫ ) ਤੇ
"ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥ ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥ ਕਹਾ ਕਰਉ ਜਾਤੀ ਕਹ ਕਰਉ ਪਾਤੀ ॥ ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥ ਰਾਂਗਨਿ ਰਾਂਗਉ ਸੀਵਨਿ ਸੀਵਉ ॥ ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥ ਭਗਤਿ ਕਰਉ ਹਰਿ ਕੇ ਗੁਨ ਗਾਵਉ ॥ ਆਠ ਪਹਰ ਅਪਨਾ ਖਸਮੁ ਧਿਆਵਉ ॥੩॥ ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥ ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥" (ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ)
ਤੇ
"ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ ॥ ਪ੍ਰਾਨ ਕੇ ਬਚੱਯਾ ਦੂਧ ਪੂਤ ਕੇ ਦਿਵੱਯਾ ਰੋਗ ਸੋਗ ਕੇ ਮਿਟੱਯਾ ਕਿਧੌ ਮਾਨੀ ਮਹਾ ਮਾਨ ਹੋ ॥ ਬਿਦਿਆ ਕੇ ਬਿਚਾਰ ਹੋ ਕਿ ਅਦੈੂੇੁ ਅਵਤਾਰ ਹੋ ਕਿ ਸਿੱਧਤਾ ਕੀ ਸੂਰਤਿ ਹੋ ਕਿ ਸੁੱਧਤਾ ਕੀ ਸਾਨ ਹੋ ॥ ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥" (ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ)
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 1 ਲੜਕੇ-ਲੜਕੀ ਦਾ ਆਨੰਦ-ਕਾਰਜ ਕਰਵਾਇਆ ਗਿਆ | ਬਾਦ ਚੋਂ ਆਨੰਦ ਕਾਰਜ ਵਾਲਿਆਂ ਵੱਲੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ | ਫੇਰ ਰਾਗੀਆਂ ਨੇ ਆਨੰਦ ਪੜੇਆ| ਸਮਾਪਤੀ ਦੀ ਅਰਦਾਸ 06:29 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|