| ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼: | 

Disciples of Yogi Ji seeking blessing from His Holiness Sri Satguru Ji (19 February 2010) THE VIDEO OF ASA DI VAAR WILL BE LIVE TOMORROW Sunrise : 06:57 A.M. Sunset : 06:22 P.M. ਏਹ ਰੇਕੌਰਡਿਂਗ 10-10-2008 ਨੂੰ ਪਿਛਲੇ ਪੈਹਰ ਦੇ ਸਜੇ ਦਿਵਾਨ ਚੋ ਇਕ ਸ਼ਬਦ ਦੀ ਏ ਜਿਹੜਾ ਛੋਟੀ ਬੱਚੀਆਂ ਨੇ ਪ੍ੜੇਆ :
"ਸੁਭ ਬਚਨ ਬੋਲਿ ਗੁਨ ਅਮੋਲ ॥ ਕਿੰਕਰੀ ਬਿਕਾਰ ॥ ਦੇਖੁ ਰੀ ਬੀਚਾਰ ॥ ਗੁਰ ਸਬਦੁ ਧਿਆਇ ਮਹਲੁ ਪਾਇ ॥ ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥੧॥ ਰਹਾਉ ॥ ਸੁਪਨ ਰੀ ਸੰਸਾਰੁ ॥ ਮਿਥਨੀ ਬਿਸਥਾਰੁ ॥ ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥੧॥ ਸਰਬ ਰੀ ਪ੍ਰੀਤਿ ਪਿਆਰੁ ॥ ਪ੍ਰਭੁ ਸਦਾ ਰੀ ਦਇਆਰੁ ॥ ਕਾਂਏਂ ਆਨ ਆਨ ਰੁਚੀਐ ॥ ਹਰਿ ਸੰਗਿ ਸੰਗਿ ਖਚੀਐ ॥ ਜਉ ਸਾਧਸੰਗ ਪਾਏ ॥ ਕਹੁ ਨਾਨਕ ਹਰਿ ਧਿਆਏ ॥ ਅਬ ਰਹੇ ਜਮਹਿ ਮੇਲ ॥੨॥੧॥੧੩੦॥" (ਸਾਰਗ ਮਹਲਾ ੫ ॥) ਏਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਹਰਭਜਨ ਸਿੰਘ ਜੀ ਖੰਡੂਵਾਲ ਦੀ 25.02.2010 ਨੂੰ ਕੀਤੀ ਹੋਈ ਦੀ ਹੈ |
ਏਹ ਰੇਕੌਰਡਿਂਗ 17-02-2010 ਦੀ ਸ਼ਾਮ ਨੂੰ, 7.00 ਤੋਂ 8.00, ਹਰੀ ਮੰਦਰ ਚ, ਲੱਗੇ ਦਿਵਾਨ ਦੀ ਹੈ ਜਿਹੜਾ ਸੰਤ ਜਸਬੀਰ ਸਿੰਘ ਖਯਲਾ ਜੀ ਨੇ ਲਗਾਯਾ |
ਏਹ ਰੇਕੌਰਡਿਂਗ 18-02-2010 ਦੀ ਸ਼ਾਮ ਨੂੰ, 7.00 ਤੋਂ 8.00, ਹਰੀ ਮੰਦਰ ਚ, ਲੱਗੇ ਦਿਵਾਨ ਦੀ ਹੈ ਜਿਹੜਾ ਸੂਬਾ ਅਜੀਤ ਸਿੰਘ ਸਿੰਘ (ਬਟਾਲਾ) ਜੀ ਨੇ ਜੀ ਨੇ ਲਗਾਯਾ |
ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਬਲਵੰਤ ਸਿੰਘ, ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਕਰਮ ਸਿੰਘ, ਰਾਗੀ ਜਸਪਾਲ ਸਿੰਘ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ :
"ਰੁਤਿ ਆਈਲੇ ਸਰਸ ਬਸੰਤ ਮਾਹਿ ॥ ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥ ਕਿਸੁ ਪੂਜ ਚੜਾਵਉ ਲਗਉ ਪਾਇ ॥੧॥ ਤੇਰਾ ਦਾਸਨਿ ਦਾਸਾ ਕਹਉ ਰਾਇ ॥ ਜਗਜੀਵਨ ਜੁਗਤਿ ਨ ਮਿਲੈ ਕਾਇ ॥੧॥ ਰਹਾਉ ॥ ਤੇਰੀ ਮੂਰਤਿ ਏਕਾ ਬਹੁਤੁ ਰੂਪ ॥ ਕਿਸੁ ਪੂਜ ਚੜਾਵਉ ਦੇਉ ਧੂਪ ॥ ਤੇਰਾ ਅੰਤੁ ਨ ਪਾਇਆ ਕਹਾ ਪਾਇ ॥ ਤੇਰਾ ਦਾਸਨਿ ਦਾਸਾ ਕਹਉ ਰਾਇ ॥੨॥ ਤੇਰੇ ਸਠਿ ਸੰਬਤ ਸਭਿ ਤੀਰਥਾ ॥ ਤੇਰਾ ਸਚੁ ਨਾਮੁ ਪਰਮੇਸਰਾ ॥ ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥ ਅਣਜਾਣਤ ਨਾਮੁ ਵਖਾਣੀਐ ॥੩॥ ਨਾਨਕੁ ਵੇਚਾਰਾ ਕਿਆ ਕਹੈ ॥ ਸਭੁ ਲੋਕੁ ਸਲਾਹੇ ਏਕਸੈ ॥ ਸਿਰੁ ਨਾਨਕ ਲੋਕਾ ਪਾਵ ਹੈ ॥ ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥੪॥੨॥" (ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ ) ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਬਲਵੰਤ ਸਿੰਘ, ਰਾਗੀ ਦਵਿੰਦਰ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ , ਰਾਗੀ ਹਰਵਿੰਦਰ ਸਿੰਘ, ਰਾਗੀ ਈਸ਼ਰ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ, ਰਾਗੀ ਜਸਪਾਲ ਸਿੰਘ ਤੇ ਰਾਗੀ ਸਤਪਾਲ ਸਿੰਘ ਨੇ ਰੱਲ ਕੇ ਕੀਤਾ |
ਏਹ 04:52 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਤੇਰੈ ਮਾਨਿ ਹਰਿ ਹਰਿ ਮਾਨਿ ॥ ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥੧॥ ਰਹਾਉ ॥ ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥੧॥ ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥ ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥੨॥੧॥੪॥" (ਕਲਿਆਨ ਮਹਲਾ ੫ ॥)
ਤੇ
"ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥" (ਆਸਾ ਮਹਲਾ ੧ ॥)
ਤੇ
"ਫਾਗਨ ਮੈ ਸਖੀ ਡਾਰ ਗੁਲਾਲ ਸਭੈ ਹਰਿ ਸਿਉ ਬਨ ਬੀਚ ਰਮੈ ॥ ਪਿਚਕਾਰਨ ਲੈ ਕਰਿ ਗਾਵਤਿ ਗੀਤ ਸਭੈ ਮਿਲਿ ਗ੍ਵਾਰਨ ਤਉਨ ਸਮੈ ॥ ਅਤਿ ਸੁੰਦਰ ਕੁੰਜ ਗਲੀਨ ਕੇ ਬੀਚ ਕਿਧੌ ਮਨ ਕੇ ਕਰਿ ਦੂਰ ਗਮੈ ॥ ਅਰੁ ਤਯਾਗ ਤਮੈ ਸਭ ਧਾਮਨ ਕੀ ਇਹ ਸੁੰਦਰਿ ਸਯਾਮ ਕੀ ਮਾਨ ਤਮੈ ॥੮੬੭॥ (ਸਵੈਯਾ ॥) ਮਾਘ ਬਤੀਤਿ ਭਏ ਰੁਤ ਫਾਗੁਨ ਆਇ ਗਈ ਸਭ ਖੇਲਤ ਹੋਰੀ ॥ ਗਾਵਤ ਗੀਤ ਬਜਾਵਤ ਤਾਲ ਕਹੈ ਮੁਖ ਤੇ ਭਰੂਆ ਮਿਲਿ ਜੋਰੀ ॥ ਡਾਰਤ ਹੈ ਅਲਿਤਾ ਬਨਿਤਾ ਛਟਕਾ ਸੰਗ ਮਾਰਤ ਬੈਸਨ ਥੋਰੀ ॥ ਖੋਲਤ ਸਯਾਮ ਧਮਾਰ ਅਨੂਪ ਮਹਾ ਮਿਲਿ ਸੁੰਦਰਿ ਸਾਂਵਲ ਗੋਰੀ ॥੨੨੫॥" (ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)
ਤੇ "ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥" ( ਬਸੰਤੁ ਮਹਲਾ ੫ ) ਸਮਾਪਤੀ ਦੀ ਅਰਦਾਸ 06:52 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|