|
Sunrise : 06:23 AM Sunset : 06:42 PM HIS HOLINESS SRI SATGURU JI BLESSED THE SANGAT WITH HIS PAWAN PAVITTER DARSHAN DURING NAM SIMRAN HELD IN THE AFTERNOON . ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਦੋਪੈਹਰ ਨੂੰ ਹੋ ਰਹੇ ਨਾਮ ਸਿਮਰਨ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਬਲਵੰਤ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਈਸ਼ਰ ਸਿੰਘ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇਆ:
"ਜੈਸੀ ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ ਜਲ ਸੇਤੀ ਕਾਜ ॥ ਜੈਸੀ ਮੂੜ ਕੁਟੰਬ ਪਰਾਇਣ ॥ ਐਸੀ ਨਾਮੇ ਪ੍ਰੀਤਿ ਨਰਾਇਣ ॥੧॥ ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥ ਜੈਸੀ ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ ਧਨ ਕਾ ਹਿਤਕਾਰੀ ॥ ਕਾਮੀ ਪੁਰਖ ਕਾਮਨੀ ਪਿਆਰੀ ॥ ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥ ਸਾਈ ਪ੍ਰੀਤਿ ਜਿ ਆਪੇ ਲਾਏ ॥ ਗੁਰ ਪਰਸਾਦੀ ਦੁਬਿਧਾ ਜਾਏ ॥ ਕਬਹੁ ਨ ਤੂਟਸਿ ਰਹਿਆ ਸਮਾਇ ॥ ਨਾਮੇ ਚਿਤੁ ਲਾਇਆ ਸਚਿ ਨਾਇ ॥੩॥ ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ ਮਨੁ ਰਾਤਾ ॥ ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥" (ਭੈਰਉ ਨਾਮਦੇਉ ਜੀਉ ਘਰੁ ੨ ) ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਈਸ਼ਰ ਸਿੰਘ , ਰਾਗੀ ਇਕਬਾਲ ਸਿੰਘ ਤੇ ਰਾਗੀ ਪ੍ਰਭਜੋਤ ਸਿੰਘ ਨੇ ਰੱਲ ਕੇ ਕੀਤਾ | ਏਹ 04:54ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ ਬਿਨਾ ਮਾਟੀ ਸੰਗਿ ਰਲੀਆ ॥੧॥ ਕਾਨ ਕੁੰਡਲੀਆ ਬਸਤ੍ਰ ਓਢਲੀਆ ॥ ਸੇਜ ਸੁਖਲੀਆ ਮਨਿ ਗਰਬਲੀਆ ॥੧॥ ਰਹਾਉ ॥ ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥ ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥ ਮਾਇਆ ਛਲੀਆ ਬਿਕਾਰ ਬਿਖਲੀਆ ॥ ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥" (ਆਸਾ ਮਹਲਾ ੫ ॥)
ਤੇ "ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥ ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥ ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥ ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥ ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥" (ਬਿਲਾਵਲੁ ਮਹਲਾ ੫ ॥)
ਸਮਾਪਤੀ ਦੀ ਅਰਦਾਸ 06:21 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|