|

ਸੱਚੇ ਪਾਤਿਸ਼ਾਹ ਗਰੀਬ ਨਿਵਾਜ਼ ਸ੍ਰੀ ਸਤਿਗੁਰੂ ਜੀ ਦੀ ਏਹ ਤਸਵੀਰ 10 9 2009 ਨੂੰ ਲਈ ਗਈ |
Sunrise : 06:22 AM Sunset : 06:42 PM ਪਿੱਛਲੇ ਪੈਹਰ ਦੇ ਦੀਵਾਨ ਚ ਰਾਗੀ ਹਰਵਿੰਦਰ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਵੀਰ ਸਿੰਘ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹਿਆ :
"ਮਾਂਗਉ ਰਾਮ ਤੇ ਇਕੁ ਦਾਨੁ ॥ ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥ ਚਰਨ ਤੁਮ੍ਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥ ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥ ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੰ੍ਹਤ ਪ੍ਰਭ ਜਾਪਣ ॥ ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥ " (ਧਨਾਸਰੀ ਮਹਲਾ ੫ ॥) ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਦਵਿੰਦਰ ਸਿੰਘ, ਰਾਗੀ ਹਰਵਿੰਦਰ ਸਿੰਘ, ਰਾਗੀ ਪ੍ਰਭਜੋਤ ਸਿੰਘ ਤੇ ਰਾਗੀ ਗਿਆਨ ਸਿੰਘ ਨੇ ਰੱਲ ਕੇ ਕੀਤਾ |
ਏਹ 04:28 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥੧॥ ਰਾਮਈਆ ਹਉ ਬਾਰਿਕੁ ਤੇਰਾ ॥ ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥ ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥ ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥ ਦੇਹਿ ਬਿਮਲ ਮਤਿ ਸਦਾ ਸਰੀਰਾ ॥ ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥" (ਆਸਾ ॥)
ਤੇ "ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥ ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਤੂ ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥ ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥੩॥ ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥" (ਆਸਾ ਮਹਲਾ ੫ ॥ ) 389-1 ਤੇ
"ਸਾਧੋ ਇਹੁ ਤਨੁ ਮਿਥਿਆ ਜਾਨਉ ॥ ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥ ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥ ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥ ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥ ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥" (ਬਸੰਤੁ ਮਹਲਾ ੯ ॥) 1186-7
ਤੇ
"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥ ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂੀ ਮਾਲਂੀ ਰੰਗਿ ॥ ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂੀ ਕੀਤੈ ਪੁੰਨਿ ॥ ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥ ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥ ਨਾਨਕ ਭੀਜੈ ਸਾਚੈ ਨਾਇ ॥੨॥" (ਮਹਲਾ ੧ ॥)
ਤੇ
"ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥ ਜੋ ਤੁਮ੍ਹ੍ਹ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥ ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥" (ਬਿਲਾਵਲੁ ਮਹਲਾ ੫ ॥)
ਸਮਾਪਤੀ ਦੀ ਅਰਦਾਸ 06:33 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|