|
ਤ੍ਰਿਵੇਣੀ-ਪੁਰਬ : ਹੋਲਾ ਮੱਹਲਾ 2010 ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਦੋਪੈਹਰ ਨਿੱਤਨੇਮ ਚ ਹੀ ਪ੍ਰਤਾਪ ਮੰਦਰ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਵਾਜਿਆ | ਪਿਛਲੇ ਪੈਹਰ ਦੇ ਦਿਵਾਨ ਵੀ ਸ੍ਰੀ ਸਤਿਗੁਰੂ ਜੀ ਦੀ ਹਜੂਰੀ ਚ ਜੀ ਸਜਾਏ ਗਾਏ ਤੇ ਦਿਵਾਨ ਚ ਰਾਗੀ ਬਲਵੰਤ ਸਿੰਘ, ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਮੋਹਨ ਸਿੰਘ, ਰਾਗੀ ਸੁਖਦੇਵ ਸਿੰਘ, ਰਾਗੀ ਕਿਰਪਾਲ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਦਵਿੰਦਰ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇ :
"ਮਨ ਜਾਪਹੁ ਰਾਮ ਗੁਪਾਲ ॥ ਹਰਿ ਰਤਨ ਜਵੇਹਰ ਲਾਲ ॥ ਹਰਿ ਗੁਰਮੁਖਿ ਘੜਿ ਟਕਸਾਲ ॥ ਹਰਿ ਹੋ ਹੋ ਕਿਰਪਾਲ ॥੧॥ ਰਹਾਉ ॥ ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥ ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੧॥ ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥ ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੨॥੧॥੭॥" (ਕਾਨੜਾ ਮਹਲਾ ੪ ਪੜਤਾਲ ਘਰੁ ੫ ॥) ਤੇ "ਸਾਜਨਾ ਸੰਤ ਆਉ ਮੇਰੈ ॥੧॥ ਰਹਾਉ ॥ ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥੧॥ ਸੰਤ ਚਰਨ ਧਰਉ ਮਾਥੈ ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥੨॥ ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥੩॥ ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥੪॥੫॥੧੬॥" (ਕਾਨੜਾ ਮਹਲਾ ੫ ॥) ਤੇ
"ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਸਤਸੰਗਤਿ ਸਤਿਗੁਰ ਧੰਨੁ ਧਨ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥" (ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ ) ਅੱਜ 28.02.2010 ਸਵੇਰੇ ਨੌ ਕੁ ਵਜੇ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਦੇ ਹਵਨ ਮੰਡਪ ਦਰਸ਼ਨ ਦੇ ਕੇ ਸਾਰੇ ਸੋਧ੍ਹੀ- ਸਿੰਘਾ ਨੂੰ ਨਿਵਾਜਿਆ | ਹੋਰ ਵੀ ਸਮੂਹ ਇਸ ਸਮਾਪਤੀ ਸਮਾਰੋਹ ਤੇ ਸ੍ਰੀ ਸਤਿਗੁਰੂ ਜੀ ਦੇ ਦਰਸ਼ਨ ਕਰ ਕੇ ਨਿਹਾਲ ਹੋਏਆ | ਸੋਧ੍ਹੀ- ਸਿੰਘਾ ਨੇ 2 ਫਰਵਰੀ ਤੋਂ ਅੱਜ ਤਿੱਕਣ 212541 ਚੰਡੀ ਦੀ ਵਾਰ ਦੇ ਪਾਠ ਕੀਤੇ | ਸਮਾਪਤੀ ਦੀ ਅਰਦਾਸ ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ | ਇਸ ਮੌਕੇ ਤੇ ਸੇਵਕ ਹਰਪਾਲ ਸਿੰਘ ਜੀ ਨੇ ਆਪਣੇ ਵਿਚਾਰ ਸਾਰੇਆਂ ਨਾਲ ਸਾਂਝੇ ਕੀਤੇ | ਸਮਾਪਤੀ ਸਮਾਰੋਹ ਵੀਡੀਓ ਰਾਹੀਂ ਲਾਈਵ ਦਿਖਾਯਾ ਗਿਆ | THE MEGA SACRED CEREMONY OF RECITATION OF PATHS OF CHANDI DI VAAR, PERFORMED FOR THE GOOD HEALTH OF HIS HOLINESS SRI SATGURU JI, AT SRI BHAINI SAHIB WAS EXCLUSIVELY COVERED ONLY ON THIS WEBSITE: 









ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸੁਖਦੇਵ ਸਿੰਘ, ਰਾਗੀ ਮੋਹਨ ਸਿੰਘ, ,ਰਾਗੀ ਹਰਪ੍ਰੀਤ ਸਿੰਘ ਸੋਨੁ, ਰਾਗੀ ਸ਼ਾਮ ਸਿੰਘ, ਰਾਗੀ ਸਰਮੁਖ ਸਿੰਘ, ਰਾਗੀ ਦਵਿੰਦਰ ਸਿੰਘ, ਰਾਗੀ ਕਿਰਪਾਲ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ | ਇਹ 4.40 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ : "ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥ ਨਾਨਕ ਜਿਨ੍ਹ੍ਹ ਕਉ ਸਤਿਗੁਰੁ ਮਿਲਿਆ ਤਿਨ੍ਹ੍ਹ ਕਾ ਲੇਖਾ ਨਿਬੜਿਆ ॥੧੮॥੧॥੨॥" (ਰਾਗੁ ਆਸਾ ਮਹਲਾ ੩ ਪਟੀ )
ਤੇ "ਸਤਿਗੁਰੁ ਅਪਨਾ ਸਦ ਸਦਾ ਸਮ੍ਹ੍ਹਾਰੇ ॥ ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥ ਜਾਗੁ ਰੇ ਮਨ ਜਾਗਨਹਾਰੇ ॥ ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥ ਗੁਰ ਕੀ ਬਾਣੀ ਸਿਉ ਰੰਗੁ ਲਾਇ ॥ ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥ ਗੁਰ ਬਿਨੁ ਦੂਜਾ ਨਾਹੀ ਥਾਉ ॥ ਗੁਰੁ ਦਾਤਾ ਗੁਰੁ ਦੇਵੈ ਨਾਉ ॥੩॥ ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥ ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥" (ਆਸਾ ਮਹਲਾ ੫ ॥ )
ਤੇ "ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥ ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂੀ ਮਾਲਂੀ ਰੰਗਿ ॥ ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂੀ ਕੀਤੈ ਪੁੰਨਿ ॥ ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥ ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥ ਨਾਨਕ ਭੀਜੈ ਸਾਚੈ ਨਾਇ ॥੨॥" (ਮਹਲਾ ੧ ॥)
ਤੇ
"ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥ ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥ ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਨਾਹੀ ਲਪਟਾਇਓ ॥੨॥ ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥ ਜਾ ਕਾ ਸਭੁ ਕਿਛੁ ਤਾ ਕਾ ਹੋਇ ॥ ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥" (ਗਉੜੀ ਮਹਲਾ ੫ ॥)
ਤੇ
"ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥ ਦਰਸਨੁ ਮਾਗਉ ਦੇਹਿ ਪਿਆਰੇ ॥ ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥ ਜਾ ਕੈ ਨਿਕਟਿ ਨ ਆਵੈ ਕੋਈ ॥ ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥ ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥ ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥ ਸਾਧਸੰਗਿ ਮਨ ਸੋਵਤ ਜਾਗੇ ॥ ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥" (ਆਸਾ ਮਹਲਾ ੫ ॥)
ਤੇ "ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥" ( ਬਸੰਤੁ ਮਹਲਾ ੫ ) ਸਮਾਪਤੀ ਦੀ ਅਰਦਾਸ 6.57 ਤੇ ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ |
|