|
Sunrise : 06:21 AM Sunset : 06:43 PM ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ ਤੇ ਰਾਗੀ ਪ੍ਰਭਜੋਤ ਸਿੰਘ ਨੇ ਰੱਲ ਕੇ ਸ਼ਬਦ ਪੜ੍ਹੇਆ :
"ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥ ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥ ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥ ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥ ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥ ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥ ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥ ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥" (ਸਿਰੀਰਾਗੁ ਮਹਲਾ ੧ ਘਰੁ ੨ ॥ ) 64-4
ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਬਲਵੰਤ ਸਿੰਘ, ਰਾਗੀ ਵੀਰ ਸਿੰਘ, ਰਾਗੀ ਗਿਆਨ ਸਿੰਘ , ਰਾਗੀ ਦਵਿੰਦਰ ਸਿੰਘ, ਰਾਗੀ ਸ਼ਾਮ ਸਿੰਘ, ਤੇ ਰਾਗੀ ਈਸ਼ਰ ਸਿੰਘ ਨੇ ਰੱਲ ਕੇ ਕੀਤਾ |
ਏਹ 04:45 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਅਗਮ ਅਗਾਧਿ ਪਾਰਬ੍ਰਹਮੁ ਸੋਇ ॥ ਜੋ ਜੋ ਕਹੈ ਸੁ ਮੁਕਤਾ ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥੧॥" (ਸਲੋਕੁ ॥)(ਗਉੜੀ ਸੁਖਮਨੀ ਮਃ ੫ ॥) 271-3
ਤੇ
"ਨੀਕੀ ਸਾਧ ਸੰਗਾਨੀ ॥ ਰਹਾਉ ॥ ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥ ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥ ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥" (ਆਸਾ ਮਹਲਾ ੫)(ਆਸਾ ਘਰੁ ੧੧ ਮਹਲਾ ੫ ) 404-17 ਤੇ
"ਰਾਜਨ ਕਉਨੁ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥ ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨ੍ਹ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥ ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥" (ਸਲੋਕ ਕਬੀਰ ॥) 1105-1
ਤੇ
"ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥ ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥" (ਬਿਲਾਵਲੁ ਮਹਲਾ ੫ ॥) 819-16
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 3 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ ਆਨੰਦ ਕਾਰਜ ਵਾਲਿਆਂ ਵੱਲੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ | ਫੇਰ ਰਾਗੀਆਂ ਨੇ ਆਨੰਦ ਪੜੇਆ | ਸਮਾਪਤੀ ਦੀ ਅਰਦਾਸ 06:33 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|