|
 ਅੰਤ ਤੇਰਿਆ ਪਿਆਰਾਂ ਦਾ ਨਾ, ਨਾ ਸਾਡੇ ਅਪਰਾਧਾਂ ਦਾ ਬੰਨਾਂ ਤੇਰੀਆਂ ਮਿਹਰਾਂ ਦਾ ਨ ਸਾਡੀਆਂ ਨਿਤ ਉਪਾਧਾਂ ਦਾ ਮਾਣ ਕਿਹੜੀ ਕਰਨੀ ਦਾ ਕਰੀਏ ਪੁਤਲੀ ਵਾਂਗ ਨਿ-ਕਰਮਣ ਹਾਂ ਆਪਣਾ-ਆਪਣਾ ਫਰਜ਼ ਪੁਗਾਈਏ ਦਸਿਆ ਏਹੋ ਸਾਧਾਂ ਦਾ (ਕਵੀ ਪ੍ਰੀਤਮ ਸਿੰਘ) Sunrise : 06:20 AM Sunset : 06:44 PM ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਬਲਵੰਤ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇਆ :
"ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥ ਨਾ ਤੂ ਆਵਹਿ ਵਸਿ ਬੇਦ ਪੜਾਵਣੇ ॥ ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥ ਨਾ ਤੂ ਆਵਹਿ ਵਸਿ ਧਰਤੀ ਧਾਈਐ ॥ ਨਾ ਤੂ ਆਵਹਿ ਵਸਿ ਕਿਤੈ ਸਿਆਣਪੈ ॥ ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥ ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥ ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥੧੦॥" (ਪਉੜੀ ॥)(ਰਾਮਕਲੀ ਕੀ ਵਾਰ ਮਹਲਾ ੫ ) 962-9 ਅੱਜ ਵਾਰਾ (ਢੋਲਕੀ ਤੇ ਛੈਨੇਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਈਸ਼ਰ ਸਿੰਘ, ਰਾਗੀ ਗੁਰਦੇਵ ਸਿੰਘ ਰਾਯਸਰ, ਰਾਗੀ ਤੇਜਾ ਸਿੰਘ, ਰਾਗੀ ਛਿੰਦਾ ਲੱਲੀ ਤੇ ਸੰਤੋਖ ਸਿੰਘ ਚੌਰੀ ਨੇ ਰੱਲ ਕੇ ਲਗਾਯਾ |
ਏਹ 04:24 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ : "ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥ ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥ ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥ ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥ ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥ ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥ ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥" (ਗਉੜੀ ਪੂਰਬੀ ਰਵਿਦਾਸ ਜੀਉ)349-6
ਤੇ
"ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥ ਬਿਧਵਾ ਕਸ ਨ ਭਈ ਮਹਤਾਰੀ ॥੧॥ ਜਿਹ ਨਰ ਰਾਮ ਭਗਤਿ ਨਹਿ ਸਾਧੀ ॥ ਜਨਮਤ ਕਸ ਨ ਮੁਓ ਅਪਰਾਧੀ ॥੧॥ ਰਹਾਉ ॥ ਮੁਚੁ ਮੁਚੁ ਗਰਭ ਗਏ ਕੀਨ ਬਚਿਆ ॥ ਬੁਡਭੁਜ ਰੂਪ ਜੀਵੇ ਜਗ ਮਝਿਆ ॥੨॥ ਕਹੁ ਕਬੀਰ ਜੈਸੇ ਸੁੰਦਰ ਸਰੂਪ ॥ ਨਾਮ ਬਿਨਾ ਜੈਸੇ ਕੁਬਜ ਕੁਰੂਪ ॥੩॥੨੫॥" (ਗਉੜੀ ਕਬੀਰ ਜੀ ॥) 328-10
ਤੇ
"ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥" (ਤਿਲੰਗ ਮਹਲਾ ੧ ॥) 722-6
ਤੇ
"ਅਖੀ ਵੇਖ ਨ ਰਜੀਆ ਬਹੁ ਰੰਗ ਤਮਾਸੇ॥ ਉਸਤਤਿ ਨਿੰਦਾ ਕੰਨਿ ਸੁਣਿ ਰੋਵਣਿ ਤੈ ਹਾਸੇ॥ ਸਾਦੀਂ ਜੀਭ ਨ ਰਜੀਆ ਕਰਿ ਭੋਗ ਬਿਲਾਸੇ॥ ਨਕ ਨ ਰਜਾ ਵਾਸੁ ਲੈ ਦੁਰਗੰਧ ਸੁਵਾਸੇ॥ ਰਜਿ ਨ ਕੋਈ ਜੀਵਿਆ ਕੂੜੇ ਭਰਵਾਸੇ॥ ਪੀਰ ਮੁਰੀਦਾਂ ਪਿਰਹੜੀ ਸਚੀ ਰਹਰਾਸੇ ॥੯॥" (ਵਾਰ, ਭਾਈ ਗੁਰਦਾਸ ਜੀ) 27-9
ਤੇ
"ਤਯਾਗ ਗਏ ਨ ਲਈ ਇਨ ਕੀ ਸੁਧ ਹੋਤ ਕਛੂ ਮਨ ਮੋਹ ਤੁਹਾਰੇ ॥ ਆਪ ਰਚੇ ਪੁਰ ਬਾਸਨ ਸੋਂ ਇਨਕੇ ਸਭ ਪ੍ਰੇਮ ਬਿਦਾ ਕਰਿ ਡਾਰੇ ॥ ਤਾ ਤੇ ਨ ਮਾਨ ਕਰੋ ਫਿਰਿ ਆਵਹੁ ਜੀਤਤ ਭੇ ਤੁਮਹੂ ਹਮ ਹਾਰੇ ॥ ਤਾ ਤੇ ਤਜੋ ਮਥੁਰਾ ਫਿਰ ਆਵਹੁ ਹੇ ਸਭ ਗਊਅਨਿ ਕੈ ਰਖਵਾਰੇ ॥੯੫੨॥" (ਸਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)
ਤੇ
"ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥ ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥ ਚਰਨ ਬਧਿਕ ਜਨ ਤੇਊ ਮੁਕਤਿ ਭਏ ॥ ਹਉ ਬਲਿ ਬਲਿ ਜਿਨ ਰਾਮ ਕਹੇ ॥੧॥ ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥ ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥" (ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ) ਸਮਾਪਤੀ ਦੀ ਅਰਦਾਸ 06:20 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|