|
HIS HOLINESS SRI SATGURU JI BLESSED THE SANGAT WITH HIS PAWAN PAVITTER DARSHAN DURING ASA DI VAAR TODAY. ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | 

Photographs by Sewak Harpal Singh Ji Photographs Dated: 30th March 2010 Sunrise : 06:19 AM Sunset : 06:44 PM ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਵੀਰ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ ਤੇ ਰਾਗੀ ਈਸ਼ਰ ਸਿੰਘ ਨੇ ਰੱਲ ਕੇ ਸ਼ਬਦ ਪੜ੍ਹੇਆ :
"ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥ ਤਿਹ ਮੁਖ ਦੇਖਤ ਲੂਕਟ ਲਾਏ ॥੧॥ ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥ ਅਗਨਿ ਦਹੈ ਅਰੁ ਗਰਭ ਬਸੇਰਾ ॥੧॥ ਰਹਾਉ ॥ ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥ ਕੋ ਜਾਰੇ ਕੋ ਗਡਿ ਲੇ ਮਾਟੀ ॥੨॥ ਕਹੁ ਕਬੀਰ ਹਰਿ ਚਰਣ ਦਿਖਾਵਹੁ ॥ ਪਾਛੈ ਤੇ ਜਮੁ ਕਿਉ ਨ ਪਠਾਵਹੁ ॥੩॥੩੨॥" (ਗਉੜੀ ਕਬੀਰ ਜੀ ॥) 329-12 ਅੱਜ ਆਸਾ ਦੀ ਵਾਰ ਦਾ ਕੀਰਤਨ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਦੀ ਪਾਵਨ ਪਵਿਤ੍ਰ ਹਜੂਰੀ ਚ ਰਾਗੀ ਬਲਵੰਤ ਸਿੰਘ, ਰਾਹੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ ਤੇ ਹਰਪ੍ਰੀਤ ਸਿੰਘ ਸੋਨੂ ਨੇ ਰੱਲ ਕੇ ਕੀਤਾ | ਏਹ 04:41 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ "ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥ ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥" (ਸਲੋਕ ਭਗਤ ਕਬੀਰ ਜੀਉ ਕੇ ) 1374-18 ਤੇ "ਮੋਹਨ ਘਰਿ ਆਵਹੁ ਕਰਉ ਜੋਦਰੀਆ ॥ ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥ ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥ ਹੋਇ ਕ੍ਰਿਪਾਲ ਗੁਰ ਲਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥ ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥ ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥" (ਸਾਰਗ ਮਹਲਾ ੫ ਦੁਪਦੇ ਘਰੁ ੪ ) 1209-2 ਤੇ
"ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥ ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥ ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥" (ਸਲੋਕ ਮਹਲਾ ੪ ) 1421-19
ਤੇ "ਹੇਮ ਕੁੰਟ ਪਰਬਤ ਹੈ ਜਹਾਂ ॥ ਸਪਤ ਸ੍ਰਿੰਗ ਸੋਭਿਤ ਹੈ ਤਹਾਂ ॥ ੧ ॥ ਸਪਤ ਸ੍ਰਿੰਗ ਤਿਹ ਨਾਮੁ ਕਹਾਵਾ ॥ ਪੰਡ ਰਾਜ ਜਹ ਜੋਗ ਕਮਾਵਾ ॥ ਤਹ ਹਮ ਅਧਿਕ ਤਪੱਸਿਆ ਸਾਧੀ ॥ ਮਹਾ ਕਾਲ ਕਾਲਕਾ ਅਰਾਧੀ ॥ ੨ ॥ ਇਹ ਬਿਧਿ ਕਰਤ ਤਪਸਿਆ ਭਯੋ ॥ ਦ੍ਵ ਰੂਪ ਤੇ ਇਕ ਰੂਪ ਹ੍ਵੈ ਗਯੋ ॥ ਤਾਤ ਮਾਤ ਮੁਰ ਅਲਖ ਅਰਾਧਾ ॥ ਬਹੁ ਬਿਧਿ ਜੋਗ ਸਾਧਨਾ ਸਾਧਾ ॥ ੩ ॥ ਤਿਨ ਜੋ ਕਰੀ ਅਲਖ ਕੀ ਸੇਵਾ ॥ ਤਾ ਤੇ ਭਏ ਪ੍ਰਸੰਨਿ ਗੁਰਦੇਵਾ ॥ ਤਿਨ ਪ੍ਰਭ ਜਬ ਆਇਸ ਮੁਹਿ ਦੀਯਾ ॥ ਤਬ ਹਮ ਜਨਮ ਕਲੂ ਮਹਿ ਲੀਯਾ ॥ ੪ ॥ ਚਿਤ ਨਾ ਭਯੋ ਹਮਰੋ ਆਵਨ ਕਹ ॥ ਚੁਭੀ ਰਹੀ ਸ੍ਰੁਤਿ ਪ੍ਰਭਿ ਚਰਨਨ ਮਹਿ ॥ ਜਿਉ ਤਿਉ ਪ੍ਰਭ ਹਮ ਕੋ ਸਮਝਾਯੋ ॥ ਇਮ ਕਹਿਕੈ ਇਹ ਲੋਕ ਪਠਾਯੋ ॥ ੫ ॥" (ਬਚਿਤ੍ਰ ਨਾਟਕ ; ਦਸਮ ਪਾਤਿਸ਼ਾਹੀ ਗੁਰੂ ਗੋਬਿੰਦ ਸਿੰਘ ਜੀ ) (ਚੌਪਈ ॥)((ਸ੍ਰੀ ਦਸਮ ਗਰੰਥ ਸਾਹਿਬ ) ਤੇ
"ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥ ਸੇਵਕ ਕਉ ਨਿਕਟੀ ਹੋਇ ਦਿਖਾਵੈ ॥ ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥ ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥" (ਆਸਾ ਮਹਲਾ ੫ ॥) 403-14
ਤੇ
"ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨ ਜਾਈ ॥੧॥ ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥ ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸ੍ਵਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥ ਕਥਨੀ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥੩॥ ਗੁਰ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥੪॥੪॥" (ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧) 655-2
ਸਮਾਪਤੀ ਦੀ ਅਰਦਾਸ 06:21 ਤੇ ਸੰਤੋਖ ਸਿੰਘ ਚੌਰੀ ਨੇ ਕੀਤੀ |
|