ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Always do Naam Simran (Meditation) in the early hours of the morning. All of you should dress in Namdhari attire (clothes). You should do Naam Simran for atleast one hour in the whole day & do Ardas (Prayer) to Satguru Ram Singh Ji requesting him for his Pious Darshan. His Holiness Satguru Ram Singh Ji will definitely bless us with his Darshan. No one should doubt about it. When Satguru Ji will come, he will bless us. There is no worldly pleasure or materialistic thing equivalent to Satguru Ji’s blessings.

09 03 2010

 ਨਾਮਧਾਰੀ ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 51 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:-

 

 

 

 

 

ਕੌਣ ਅ-ਪਲਕ ਤੇਰੇ ਵਲ ਤੱਕੇ, ਤੇਰੀ ਦ੍ਰਿਸ਼ਟ ਮਹਾਨ

ਲੁਕਵੇਂ ਪਾਪ-ਪਰਾਧ ਅਸਾਡੇ ਚਾਨਣ ਦੇ ਵਿਚ ਆਣ

ਏਸ ਲਈ, ਇਹ ਤਕਣੀ ਪਾਕੇ, ਅਪਣੀ ਨਜ਼ਰ ਝੁਕਾਈਏ

ਜੀਕਰ ਜੁਗਨੂੰ ਚਮਕਣ, ਸ਼ਰਮਣ ਫਿਰ ਚਮਰਣ ਸ਼ਰਮਾਣ

                                                                                    (ਕਵੀ ਪ੍ਰੀਤਮ ਸਿੰਘ) 

 

 

 

Sunrise : 06:44 AM

Sunset  : 06:30PM

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਸਤਿਨਾਮ ਸਿੰਘ, ਰਾਗੀ ਸੰਤਾ ਸਿੰਘ, ਰਾਗੀ ਕਰਮ ਸਿੰਘ, ਰਾਗੀ ਅਨੰਤ ਸਿੰਘ, ਰਾਗੀ ਪਿਆਰਾ ਸਿੰਘ, ਰਾਗੀ ਦਸੌਂਧਾ ਸਿੰਘ, ਤੇ ਰਾਗੀ ਸਰਮੁਖ ਸਿੰਘ ਨੇ ਰੱਲ ਕੇ ਸ਼ਬਦ ਪੜੇਆ  :


"ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥
ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥
ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥
ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥
ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥"
(ਬਿਲਾਵਲੁ ਮਹਲਾ ੫ ॥)

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਬਲਵੰਤ ਸਿੰਘ, ਰਾਗੀ ਈਸ਼ਰ ਸਿੰਘ, ਰਾਗੀ ਸਤਿਨਾਮ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਅਨੰਤ ਸਿੰਘ, ਰਾਗੀ ਕਰਮ ਸਿੰਘ, ਰਾਗੀ ਹਰਪਾਲ ਸਿੰਘ ਤੇ  ਰਾਗੀ ਸੁਰਿੰਦਰ ਸਿੰਘ ਛਿੰਦਾ  ਨੇ ਰੱਲ ਕੇ ਕੀਤਾ |

 

ਏਹ 04:40 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

"ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥
ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥
ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥
ਨ ਜਾਣਾ ਹਰੇ ਮੇਰੀ ਕਵਨ ਗਤੇ ॥
ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥
ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥
ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥
ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥
ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥
ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥
ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ  ॥੪॥੧॥"
(ਰਾਮਕਲੀ ਮਹਲਾ ੧ ਘਰੁ ੧ ਚਉਪਦੇ )(876-4) 

 

 

ਤੇ

 

"ਸਨਕ ਸਨੰਦ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥
ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥
ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥
ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥
ਕਹੁ ਕਬੀਰ ਨਦਰਿ ਕਰੇ ਜੇ ਮਂ‍ੀਰਾ ॥ ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥"
(ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ)(478-6)

 

 

 

ਤੇ 

 

"ਬਿਰਥਾ ਕਹਉ ਕਉਨ ਸਿਉ ਮਨ ਕੀ
ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥
ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥
ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥
ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥
ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥"
(ਰਾਗੁ ਆਸਾ ਮਹਲਾ ੯ ॥) (411-4)

 

 

 

ਤੇ


"ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥
ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥
ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ
ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥
ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥
ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥"
(ਧਨਾਸਰੀ ਭਗਤ ਰਵਿਦਾਸ ਜੀ ਕੀ )(694-10)

 

 

 

ਸਮਾਪਤੀ ਦੀ ਅਰਦਸ 06:42 ਤੋ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |