|
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

Photos Dated : 21.02.2009
Location : Mohali
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਪਿਛਲੇ ਪੈਹਰ ਦੇ ਦਿਵਾਨ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
HIS HOLINESS SRI SATGURU JI BLESSED THE SANGAT WITH HIS PAWAN PAVITTER DARSHAN DURING DURING DIVAANS HELD LATER IN THE AFTERNOON .

ਇਹ ਰਿਕੌਰਡਿੰਗ, ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਕਮਾਲ ਸਿੰਘ ਜੀ ਦੀ 03.09.2010 ਨੂੰ "ਅੱਧਿਆਤਮ ਪ੍ਰਕਾਸ਼" (ਕਵੀ ਸੁਖਦੇਵ ਸਿੰਘ ਜੀ ਨਿਰਮਲੇ) ਚੋਂ ਕੀਤੀ ਹੋਈ, ਇਕ ਲੜੀਵਾਰ, ਕਥਾ ਦਾ ਅਗਲਾ ਹਿੱਸਾ ਹੈ |
It's recording, dated 03-09.2010 & next in the series, of a Katha by Sant Kamaal Singh Ji from "Adhyatam Prakashsh" ( Kavi Sukhdev Singh Ji Nirmale )
Sunrise : 06:04 AM
Sunset : 06:47 PM
ਅੱਜ ਪਿਛਲੇ ਪੈਹਰ ਦੇ ਦਿਵਾਨ ਗਰੀਬ ਨਿਵਾਜ ਸ੍ਰੀ ਸਤਿਗੁਰੂ ਜੀ ਦੀ ਪਾਵਨ ਪਵਿਤ੍ਰ ਹਜੂਰੀ ਚ ਸਜਾਏ ਗਏ ਤੇ ਦਿਵਾਨ ਚ ਰਾਗੀ ਸਰਮੁਖ ਸਿੰਘ, ਸ਼ਾਮ ਸਿੰਘ, ਈਸ਼ਰ ਸਿੰਘ, ਠਾਕੁਰ ਸਿੰਘ ਤੇ ਸਤਿਨਾਮ ਸਿੰਘ, ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਸ਼ਬਦ ਪੜਿਆ :
"ਰਾਮ ਜਪਉ ਜੀਅ ਐਸੇ ਐਸੇ ॥ ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥ ਦੀਨ ਦਇਆਲ ਭਰੋਸੇ ਤੇਰੇ ॥ ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ ॥ ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥ ਇਸ ਬੇੜੇ ਕਉ ਪਾਰਿ ਲਘਾਵੈ ॥੨॥ ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥ ਚੂਕਿ ਗਈ ਫਿਰਿ ਆਵਨ ਜਾਨੀ ॥੩॥ ਕਹੁ ਕਬੀਰ ਭਜੁ ਸਾਰਿਗਪਾਨੀ ॥ ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥" (ਗਉੜੀ ॥) (ਰਾਗੁ ਗਉੜੀ ਪੂਰਬੀ ਕਬੀਰ ਜੀ ॥) 337-3
Today Asa Di Vaar was performed by Raagi Harbans Singh Ghulla Ji, Thakur Singh, Satnam Singh & Ajaypal Singh.
ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ, ਸਤਨਾਮ ਸਿੰਘ, ਅਜੈਪਾਲ ਸਿੰਘ ਤੇ ਠਾਕੁਰ ਸਿੰਘ ਨੇ ਕੀਤਾ |
ਇਹ 04:04 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਨਮਸਕਾਰ ਤਾ ਕਉ ਲਖ ਬਾਰ ॥ ਇਹੁ ਦੀਜੈ ਤਾ ਕਉ ਵਾਰਿ ॥ ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥੧॥ ਐਸੋ ਹੀਰਾ ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥ ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥ ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥੨॥ ਖਿਨ ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥ ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥ ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥ ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥" (ਭੈਰਉ ਮਹਲਾ ੫ ॥)
ਤੇ
"ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥ ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥ ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥ ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥ ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥ ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥" (ਆਸਾ ਸੇਖ ਫਰੀਦ ਜੀਉ ਕੀ ਬਾਣੀ ) 488-8
ਤੇ
"ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥" (ਰਾਗੁ ਸੂਹੀ ਮਹਲਾ ੫ ਛੰਤ)
ਤੇ
"ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥ ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥ ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥" (ਰਾਮਕਲੀ ਮਹਲਾ ੫ ਛੰਤ ) (924-6))
ਸਮਾਪਤੀ ਦੀ ਅਰਦਾਸ 5:52 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ | |